ਸਿਵਲ ਹਸਪਤਾਲ 'ਚ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੋਵੇਗੀ ਖੱਜਲ-ਖੁਆਰੀ
Friday, Aug 16, 2024 - 12:59 PM (IST)
ਜਲੰਧਰ (ਸ਼ੋਰੀ)- ਕੋਲਕਾਤਾ ਵਿਖੇ ਸਰਕਾਰੀ ਹਸਪਤਾਲ 'ਚ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਦੀ ਵਾਪਰੀ ਭਿਆਨਕ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਡਾਕਟਰਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਹਸਪਤਾਲਾਂ ਵਿਚ ਓ. ਪੀ. ਡੀ. ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਦਿੱਤੀਆਂ ਜਾ ਰਹੀਆਂ ਹਨ।
ਇਸ ਦੇ ਤਹਿਤ ਜਲੰਧਰ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਪੀ. ਸੀ. ਐੱਮ. ਐੱਸ. ਏ. ਦੇ ਸੂਬਾ ਪ੍ਰਧਾਨ ਅਖਿਲ ਸ਼ਰਨ ਦੇ ਸੱਦੇ ਤੇ ਓ.ਪੀ.ਡੀ. ਸੇਵਾਵਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਡਾਕਟਰਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਰੋਸ ਮਾਰਚ ਵੀ ਕੱਢਿਆ ਗਿਆ ਜਦਕਿ ਸਿਵਲ ਹਸਪਤਾਲ ਵਿਚ ਸਿਰਫ਼ ਐਮਰਜੈਂਸੀ ਸੇਵਾਵਾਂ ਬਹਾਲ ਹਨ। ਇਸ ਦੌਰਾਨ ਸਿਵਲ ਹਸਪਤਾਲ ਵਿਚ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਅਣਵਿਆਹਿਆ ਦੱਸ ਕੀਤੀ ਦੋਸਤੀ, ਹੋਟਲ 'ਚ ਲਿਜਾ ਬਣਾਏ ਸਰੀਰਕ ਸੰਬੰਧ, ਜਦ ਪ੍ਰੇਮਿਕਾ ਨੂੰ ਆਇਆ ਪਤਨੀ ਦਾ ਫੋਨ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ