ਪੇਂਡੂ ਖੇਤਰ ਨਾਲ ਸਬੰਧਿਤ ਲੋਕਾਂ ਲਈ ਖ਼ਾਸ ਖ਼ਬਰ, 18 ਤੋਂ 55 ਸਾਲ ਦੇ ਲੋਕਾਂ ਲਈ ਸ਼ੁਰੂ ਹੋ ਰਿਹਾ ਕੋਰਸ
Thursday, Jan 16, 2025 - 03:03 PM (IST)
ਗੁਰਦਾਸਪੁਰ (ਵਿਨੋਦ)- ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਅਤੇ ਉਨ੍ਹਾਂ ਨੇ ਪਹਿਲਾਂ ਘੱਟੋ-ਘੱਟ 05 ਪਸ਼ੂ ਰੱਖੇ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਲੋਕਾਂ ਨੂੰ ਮਿਲੇਗੀ ਰਾਹਤ
ਇਹ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬਿਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ ਬਿਆਸ ਦੀ ਪਹਿਲਕਦਮੀ, ਸ਼ੁਰੂ ਕੀਤੀ ਵੱਡੀ ਸੇਵਾ
ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਚਾਹਵਾਨ ਫਾਰਮਰਜ਼ ਮਿਤੀ 20 ਜਨਵਰੀ 2025 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੁਣੇ ਹੋਏ ਸਿੱਖਿਆਰਥੀ ਜਨਰਲ ਕੈਟਾਗਰੀ ਲਈ ਫ਼ੀਸ 5000 ਅਤੇ ਅ:ਜਾਤੀ ਲਈ 4000 ਫ਼ੀਸ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਗੋਲੀ ਨਾਲ ਮਾਰਿਆ ਗਿਆ ਗੈਂਗਸਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8