ਪੰਜਾਬ ਅੰਦਰ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕ ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਘਰੋਂ ਨਿਕਲਣ
Saturday, Sep 03, 2022 - 11:54 AM (IST)
ਲੁਧਿਆਣਾ (ਸੰਨੀ) : ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 27 ਤੋਂ 29 ਸਤੰਬਰ ਤੱਕ 3 ਦਿਨ ਲਈ ਹੜਤਾਲ ਕਰਦੇ ਹੋਏ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਭਰ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਸੁਣਵਾਈ 7 ਤਾਰੀਖ਼ ਨੂੰ
ਲੁਧਿਆਣਾ ਡਿਪੂ ਦੇ ਗੇਟ ਅੱਗੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਤਨਾਮ ਸਿੰਘ, ਉਪ ਪ੍ਰਧਾਨ ਸੁਖਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਰਦੀ ਹੈ ਪਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਤਾਂ ਦੂਰ ਦੀ ਗੱਲ, ਯੂਨੀਅਨ ਨੂੰ ਮਿਲਣ ਲਈ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ। ਇਸ ਦੇ ਉਲਟ ਟਰਾਂਸਪੋਰਟ ਵਿਭਾਗ ਇਕ ਵਾਰ ਫਿਰ ਆਊਟਸਰੋਸਿਜ਼ ਜ਼ਰੀਏ ਭਰਤੀ ਕਰਨ ਜਾ ਰਿਹਾ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਸਿਰਫ ਦਿਖਾਵਾ ਕਰ ਰਹੀ ਹੈ।
ਇਹ ਵੀ ਪੜ੍ਹੋ : ਸਤਲੁਜ ਨੇੜੇ 1.45 ਲੱਖ ਲੀਟਰ ਲਾਹਣ ਬਰਾਮਦ, ਐਕਸਾਈਜ਼ ਵਿਭਾਗ ਨੇ ਡਰੋਨ ਜ਼ਰੀਏ ਕੀਤੀ ਸਰਚ
ਉਨ੍ਹਾਂ ਕਿਹਾ ਕਿ 6 ਸਤੰਬਰ ਨੂੰ ਪਟਿਆਲਾ ’ਚ ਪੀ. ਆਰ. ਟੀ. ਸੀ. ਦੇ ਮੁੱਖ ਦਫ਼ਤਰ ਅਤੇ 13 ਸਤੰਬਰ ਨੂੰ ਪਨਬੱਸ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਪਰ ਫਿਰ ਵੀ ਸੁਣਵਾਈ ਨਾ ਹੋਈ ਤਾਂ 27, 29 ਅਤੇ 29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਵਾਈਨ ਫਲੂ ਦੀ ਦਸਤਕ, 2 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ