ਪਾਲਤੂ ਜਾਨਵਰਾਂ ਦੀਆਂ ਸ਼ਾਪਸ ਤੇ ਡੌਗ ਬ੍ਰੀਡਰਜ਼ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

Friday, Jul 28, 2023 - 05:11 AM (IST)

ਪਾਲਤੂ ਜਾਨਵਰਾਂ ਦੀਆਂ ਸ਼ਾਪਸ ਤੇ ਡੌਗ ਬ੍ਰੀਡਰਜ਼ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਚੰਡੀਗੜ੍ਹ (ਬਿਊਰੋ) : ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹੁਕਮ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਸ਼ਾਪਸ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ

ਇਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਲੋਕਾਂ ਨੂੰ ਆਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਣਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 87 ਪਿੰਡਾਂ ਤੇ ਵਾਰਡਾਂ ਨੇ ਨਸ਼ਿਆਂ ਵਿਰੁੱਧ ਚੁੱਕਿਆ ਇਹ ਕਦਮ

ਆਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ ’ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐੱਸ. ਪੀ. ਸੀ. ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦਕਿ ਆਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਨੇ ਮੁਲਾਜ਼ਮਾਂ ਨੂੰ ਕੀਤਾ ਪਦਉੱਨਤ, ਬਜਟ ਸੈਸ਼ਨ ਬਾਰੇ ਰਾਜਪਾਲ ਦਾ ਬਿਆਨ, ਪੜ੍ਹੋ Top 10

ਇਸ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ. ਐੱਫ. ਐੱਸ. ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ. ਐੱਸ. ਬੇਦੀ, ਏ. ਡਬਲਿਊ. ਬੀ. ਆਈ. ਡਾ. ਐੱਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News