ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

Wednesday, Feb 22, 2023 - 06:20 PM (IST)

ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

ਰੂਪਨਗਰ (ਵਿਜੇ)- ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੋਲਾ-ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਆਵਾਜਾਈ ਲਈ ਸਹੂਲਤ ਪ੍ਰਦਾਨ ਕਰਦੇ ਹੋਏ 6 ਮਾਰਚ ਤੋਂ 8 ਮਾਰਚ ਤੱਕ ਸ਼ਟਲ ਬੱਸ ਸੇਵਾ ਚਲਾਈ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਨਰਲ ਮੈਨੇਜਰ ਰੋਡਵੇਜ਼ ਗੁਰਸੇਵਕ ਸਿੰਘ ਰਾਜਪਾਲ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 70 ਮਿੰਨੀ ਬੱਸਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਹ ਬੱਸ ਸੇਵਾ ਯਕੀਨੀ ਤੌਰ ’ਤੇ 24 ਘੰਟੇ ਲਈ ਉਪਲੱਬਧ ਹੋਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪੁੱਜਣ ਨਾਲ ਵਾਹਨਾਂ ਦੀ ਆਵਾਜਾਈ ਸਚਾਰੂ ਢੰਗ ਨਾਲ ਨਹੀਂ ਹੋ ਪਾਉਂਦੀ, ਜਿਸ ਕਾਰਨ ਵੱਡੇ ਪੱਧਰ ਉੱਤੇ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਹਾਲਾਤ ਵਿਚ ਸ਼ਟਲ ਬੱਸ ਸੇਵਾ ਨਾਲ ਵਿਸ਼ੇਸ਼ ਤੌਰ ’ਤੇ ਬਜ਼ੁਰਗ, ਬੱਚਿਆਂ ਅਤੇ ਔਰਤਾਂ ਨੂੰ ਸਫ਼ਰ ਕਰਨ ਵਿਚ ਕਾਫ਼ੀ ਆਸਾਨੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਟਲ ਬੱਸ ਸੇਵਾ ਨੂੰ 24 ਘੰਟੇ ਯਕੀਨੀ ਕਰਨ ਲਈ ਤਕਨੀਕੀ ਢੰਗ ਨਾਲ ਰੋਡ ਮੈਪ ਬਣਾਇਆ ਜਾਵੇ, ਜਿਸ ਲਈ ਡਰਾਈਵਰਾਂ ਦੀ ਡਿਊਟੀ ਦੇ ਰੋਸਟਰ ਤਿਆਰ ਕਰ ਲਏ ਜਾਣ ਅਤੇ ਇਸ ਸਬੰਧੀ ਰਿਪੋਰਟ ਇਸੇ ਹਫ਼ਤੇ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ। 

ਇਹ ਵੀ ਪੜ੍ਹੋ : ਵਿਆਹ ਲਈ ਚਾਵਾਂ ਨਾਲ ਮੰਗਵਾਏ ਆਨਲਾਈਨ ਗਹਿਣੇ, ਜਦ ਖੋਲ੍ਹਿਆ ਪਾਰਸਲ ਤਾਂ ਉੱਡੇ ਹੋਸ਼

ਡਿਪਟੀ ਕਮਿਸ਼ਨਰ ਨੇ ਮੋਟਰ ਵ੍ਹੀਕਲ ਇੰਸਪੈਕਟਰ ਰਣਪ੍ਰੀਤ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੱਸਾਂ ਦੀ ਪਾਰਕਿੰਗ ਸਹੀ ਜਗ੍ਹਾ ’ਤੇ ਹੋਵੇ । ਬੱਸਾਂ ਦੀ ਆਵਾਜਾਈ ਅਤੇ ਸਹੀ ਪਾਰਕਿੰਗ ਨੂੰ ਯਕੀਨੀ ਕਰਨ ਲਈ ਪਾਰਕਿੰਗ ਨਾਕਾ ਅਗੰਮਪੁਰ, ਚੰਡੇਸਰ ਅਤੇ ਝਿੰਜੜੀ ਵਿਖੇ ਟ੍ਰੈਫਿਕ ਪੁਲਸ ਦੀ ਤਾਇਨਾਤੀ ਯਕੀਨੀ ਤੌਰ ’ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਰੂਰੀ ਸਮਾਨ ਜਾਂ ਰਸਦ ਲਈ ਵੀ ਛੋਟੋ ਹਾਥੀ ਵਾਹਨਾਂ ਦੇ ਪ੍ਰਬੰਧ ਵੱਖਰੇ ਤੌਰ ’ਤੇ ਕੀਤੇ ਜਾਣ ਅਤੇ ਪ੍ਰਾਈਵੇਟ ਮਿੰਨੀ ਬੱਸਾਂ ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਅਰਵਿੰਦਰਪਾਲ ਸਿੰਘ ਸੋਮਲ ਆਈ. ਟੀ. ਏ. ਆਰ. ਐੱਸ. ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News