ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸਹੂਲਤਾਂ ਲਈ ਕੀਤੇ ਇਹ ਖ਼ਾਸ ਪ੍ਰਬੰਧ

03/23/2024 4:32:36 PM

ਸ੍ਰੀ ਅਨੰਦਪੁਰ ਸਾਹਿਬ (ਸੰਧੂ )-ਹੋਲਾ ਮਹੱਲਾ ਤਿਉਹਾਰ ਦੀ ਆਰੰਭਤਾ ਕੀਰਤਪੁਰ ਸਾਹਿਬ ਵਿਚ 21 ਮਾਰਚ ਤੋਂ ਹੋ ਚੁੱਕੀ ਹੈ ਅਤੇ ਇਹ ਤਿਉਹਾਰ 23 ਮਾਰਚ ਤੱਕ ਇਥੇ ਮਨਾਇਆ ਜਾਵੇਗਾ, ਜਦਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ-ਮਹੱਲਾ 24 ਤੋਂ 26 ਮਾਰਚ ਤੱਕ ਮਨਾਇਆ ਜਾਵੇਗਾ। ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸਮੁੱਚੇ ਮੇਲਾ ਖੇਤਰ ਵਿਚ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਹਨ। ਕੀਰਤਪੁਰ ਸਾਹਿਬ ਵਿਚ 4 ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 36 ਡਿਊਟੀ ਮੈਜਿਸਟ੍ਰੇਟ ਤਾਇਨਾਤ ਹਨ, ਜੋ ਰੋਸਟਰ ਅਨੁਸਾਰ ਰਾਊਂਡ ਦੀ ਕਲਾਕ ਡਿਊਟੀ ’ਤੇ ਤਾਇਨਾਤ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਆਈ. ਏ. ਐੱਸ. ਨੇ ਦਿੱਤੀ। ਉਹ ਬੀਤੇ ਦਿਨ ਸਿਵਲ ਅਤੇ ਪੁਲਸ ਵਿਭਾਗ ਦੇ ਹੋਲਾ-ਮਹੱਲਾ ਖੇਤਰ ਵਿਚ ਡਿਊਟੀ ’ਤੇ ਤਾਇਨਾਤ ਡਿਊਟੀ ਮੈਜਿਸਟ੍ਰੇਟ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਵਿਰਾਸਤ-ਏ-ਖਾਲਸਾ ਦੇ ਆਡੋਟੋਰੀਅਮ ਵਿਚ ਵਿਸੇਸ਼ ਮੀਟਿੰਗ ਕਰ ਰਹੇ ਸਨ, ਜਿਸ ਵਿਚ ਪੁਲਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਢੁੱਕਵੀਆਂ ਥਾਂਵਾਂ ’ਤੇ 27 ਪਾਰਕਿੰਗ ਸਥਾਨ ਬਣਾਏ ਗਏ ਹਨ, ਜਿੱਥੇ ਸ਼ਰਧਾਲੂ ਆਪਣੇ ਵਾਹਨ ਖੜ੍ਹੇ ਕਰਕੇ ਪ੍ਰਸ਼ਾਸਨ ਵੱਲੋਂ ਚਲਾਈ ਮੁਫ਼ਤ ਸਟਲ ਬੱਸ ਸਰਵਿਸ ਰਾਹੀਂ ਮੇਲਾ ਖੇਤਰ ਵਿਚ ਪਹੁੰਚ ਕੇ ਗੁਰਧਾਮਾ ਦੇ ਦਰਸ਼ਨ ਕਰ ਸਕਦੇ ਹਨ। ਸਿਵਲ ਕੰਟਰੋਲ ਰੂਮ ਪੁਲਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫੋਨ 01887-232015 ਹੈ। ਉਨ੍ਹਾਂ ਨੇ ਦੱਸਿਆ ਕਿ 11 ਸਬ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਸਮੁੱਚੇ ਮੇਲਾ ਖੇਤਰ ਨੂੰ ਸੈਕਟਰਾਂ ਵਿਚ ਵੰਡਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਨੂੰ ਕੀਰਤਪੁਰ ਸਾਹਿਬ ਹੋਲਾ ਮਹੱਲਾ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 5 ਜ਼ਿਲ੍ਹਿਆਂ 'ਚ ਐੱਸ. ਐੱਸ. ਪੀਜ਼. ਦੀ ਕੀਤੀ ਤਾਇਨਾਤੀ

ਗੁਲਨੀਤ ਸਿੰਘ ਖੁਰਾਣਾ ਸੀਨੀਅਰ ਪੁਲਸ ਕਪਤਾਨ ਰੂਪਨਗਰ ਨੇ ਦੱਸਿਆ ਕਿ ਹੋਲਾ-ਮਹੱਲਾ ਦੌਰਾਨ ਸਮੁੱਚੇ ਮੇਲਾ ਖੇਤਰ ਵਿੱਚ ਢੁੱਕਵੇਂ ਸੁਰੱਖਿਆ ਪ੍ਰਬੰਧ ਕਰਨ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਲਈ 9 ਸੁਪਰਡੈਂਟ ਆਫ਼ ਪੁਲਸ ਅਤੇ 30 ਡਿਪਟੀ ਸੁਪਰਡੈਂਟ ਆਫ਼ ਪੁਲਸ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੇਲਾ ਖੇਤਰ ਵਿੱਚ 8 ਵਾਚ ਟਾਵਰ ਲਗਾਏ ਗਏ ਹਨ, ਜਦਕਿ ਮੇਲਾ ਖੇਤਰ ਵਿਚ ਆਉਣ-ਜਾਣ ਵਾਲੇ ਮਾਰਗਾਂ ’ਤੇ 28 ਨਾਕੇ ਲਗਾਏ ਗਏ ਹਨ। ਗੈਰ ਸਮਾਜੀ ਅਨਸਰ ਅਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ: ਫੋਨ ਕਰ ਕਿਹਾ, ਮੈਂ ਗੈਂਗਸਟਰ ਜੱਗੂ ਭਗਵਾਨਪੁਰੀਆ ਬੋਲਦਾਂ ਤੇ ਮੰਗੀ 5 ਲੱਖ ਦੀ ਫਿਰੌਤੀ, ਦਿੱਤੀ ਇਹ ਧਮਕੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News