ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

Tuesday, Apr 06, 2021 - 04:38 PM (IST)

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਅੰਮ੍ਰਿਤਸਰ : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।

 ਇਹ ਵੀ ਪੜ੍ਹੋ : ਕੈਪਟਨ ਦੇ ਪੱਤਰ ਨੂੰ ਚੰਦੂਮਾਜਰਾ ਨੇ ਦੱਸਿਆ ਡਰਾਮਾ, ਕਿਹਾ ਕਾਂਗਰਸ ਦੇ ਰਾਜ ’ਚ ਲੁੱਟਿਆ ਪੰਜਾਬ 

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਵੀ ਸਿਹਤ ਮਹਿਕਮੇ ਵੱਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ 9:30 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜੋ ਸ਼ਰਧਾਲੂਆਂ ਲਈ ਬਿਲਕੁਲ ਫ਼ਰੀ ਹੈ। ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਉਕਤ ਤਾਰੀਕਾਂ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 72 ਘੰਟੇ ਪਹਿਲਾਂ ਤੱਕ ਕੋਰੋਨਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।

ਇਹ ਵੀ ਪੜ੍ਹੋ : 400 ਸਾਲਾ ਪ੍ਰਕਾਸ਼ ਉਤਸਵ ਮਨਾਉਣ ਲਈ ਬਾਬਾ ਸੁਖਦੇਵ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਕੀਤੀਆਂ ਵੀਚਾਰਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News