ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਚੁੱਕਿਆ ਗਿਆ ਇਹ ਵੱਡਾ ਕਦਮ

Saturday, Sep 30, 2023 - 06:34 PM (IST)

ਚੰਡੀਗੜ੍ਹ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿਚੋਂ ਲੰਘਦੇ ਰਾਜ ਮਾਰਗ ਉੱਤੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਇਹ ਬੋਰਡ ਯਾਤਰੀਆਂ ਨੂੰ ਦੂਰੀ ਅਤੇ ਅਗਲੇ ਸ਼ਹਿਰ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਸ ਮਾਰਗ ’ਤੇ ਪੈਂਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਬਾਰੇ ਸੰਖੇਪ ਇਤਿਹਾਸਕ ਵੇਰਵੇ ਤੋਂ ਵੀ ਜਾਣੂ ਕਰਵਾਉਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸੈਰ-ਸਪਾਟੇ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਹਰ ਸਾਲ ਦੇਸ਼ ਦੁਨੀਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਲੋਕ ਆਉਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਤਲਵਾਰ ਨਾਲ ਟੋਟੇ-ਟੋਟੇ ਕਰਤਾ ਮੁੰਡਾ, ਲਲਕਾਰੇ ਮਾਰ ਕਿਹਾ ਮੈਂ ਇਕੱਲੇ ਨੇ ਮਾਰਿਆ

PunjabKesari

ਇਸ ਤੋਂ ਇਲਾਵਾ ਹਿੰਦੂ ਮੱਤ ਦੇ ਸ਼ਕਤੀ ਪੀਠ ਨੈਣਾ ਦੇਵੀ ਨੂੰ ਜਾਣ ਲਈ ਵੀ ਅਨੰਦਪੁਰ ਸਾਹਿਬ ਵਿਚੋਂ ਹੀ ਰਸਤਾ ਜਾਂਦਾ ਹੈ ਜਿਸ ਸਦਕੇ ਸਾਰਾ ਸਾਲ ਇਥੇ ਯਾਤਰੀਆਂ ਦੀ ਆਮਦ ਰਹਿੰਦੀ ਹੈ। ਬੁਲਾਰੇ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਜਲ ਸਰੋਤਾਂ, ਨਦੀਆਂ, ਡੈਮਾਂ, ਦਰਿਆਵਾਂ ਅਤੇ ਨੀਮ ਪਹਾੜੀ ਵਾਲਾ ਇਲਾਕੇ ਹੈ ਜਿੱਥੇ ਵੱਡੇ ਪੱਧਰ ’ਤੇ ਦੇਸ਼-ਵਿਦੇਸ਼ ਤੋਂ ਸੈਲਾਨੀ ਇਸ ਦੀ ਖੂਬਸੂਰਤੀ ਦਾ ਆਨੰਦ ਮਾਨਣ ਆਉਂਦੇ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਯਾਤਰੀਆਂ ਨੂੰ ਦੂਰੀ ਅਤੇ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ।

ਇਹ ਵੀ ਪੜ੍ਹੋ : ਗੱਜ-ਵੱਜ ਕੇ ਕੀਤਾ ਇਕਲੌਤੇ ਪੁੱਤ ਦਾ ਵਿਆਹ, ਦੋ ਦਿਨਾਂ ਬਾਅਦ ਹੀ ਵੱਡਾ ਕਾਂਡ ਕਰ ਗਈ ਸੱਜਰੀ ਵਿਆਹੀ ਲਾੜੀ

PunjabKesari

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਉਤੇ ਕੁਝ ਸਤਰਾਂ ਵਿਚ ਇਸ ਪਾਵਨ ਤੇ ਪਵਿੱਤਰ ਧਰਤੀ ਬਾਰੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਕੁਝ ਸਤਰਾਂ ਵਿਚ ਲਿਖਿਆ ਹੈ, ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਜਾਣਕਾਰੀ ਵਿਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅਨੰਦਪੁਰ ਸਾਹਿਬ ਦੇ ਖੇਤਰ ਵਿਚ ਧਾਰਮਿਕ ਸੈਰ-ਸਪਾਟੇ ਹੋਰ ਹੁਲਾਰਾ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਮਿਊਜ਼ੀਅਮ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ, ਨੇਚਰ ਪਾਰਕ, ਭਾਈ ਜੈਤਾ ਜੀ ਦੀ ਯਾਦਗਾਰ, ਇੰਨਫੋਰਮੇਸ਼ਨ ਵਰਗੇ ਕਈ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਸਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਵਾਸੀਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਇਹ ਸਖ਼ਤ ਫ਼ਰਮਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Gurminder Singh

Content Editor

Related News