ਪੰਜਾਬ ਦੇ ਨਿੱਜੀ ਸਕੂਲਾਂ ਲਈ ਜ਼ਰੂਰੀ ਖ਼ਬਰ, ਕਾਰਵਾਈ ਲਈ ਸਖ਼ਤ ਹੁਕਮ ਹੋ ਗਏ ਜਾਰੀ
Wednesday, Jan 03, 2024 - 08:55 AM (IST)
ਲੁਧਿਆਣਾ (ਵਿੱਕੀ) : ਬੇਸ਼ੱਕ ਸੂਬੇ ’ਚ ਠੰਡ ਦੇ ਬਾਵਜੂਦ ਸਕੂਲ ਸਿੱਖਿਆ ਵਿਭਾਗ ਨੇ ਛੁੱਟੀਆਂ ’ਚ ਵਾਧਾ ਨਹੀਂ ਕੀਤਾ ਹੈ ਪਰ ਸਮੇਂ ’ਚ ਕੀਤੇ ਗਏ ਬਦਲਾਅ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਵਾਲੇ ਨਿੱਜੀ ਸਕੂਲਾਂ ’ਤੇ ਕਾਰਵਾਈ ਦੀ ਤਿਆਰੀ ਜ਼ਰੂਰੀ ਕਰ ਲਈ ਹੈ। ਜਾਣਕਾਰੀ ਮੁਤਾਬਕ ਸੋਮਵਾਰ ਤੋਂ ਖੁੱਲ੍ਹੇ ਸਕੂਲਾਂ ਤੋਂ ਬਾਅਦ ਕਈ ਮਾਪਿਆਂ ਨੇ ਵਿਭਾਗ ਨੂੰ ਸ਼ਿਕਾਇਤਾਂ ਕੀਤੀਆਂ ਕਿ ਸਕੂਲਾਂ ਨੇ ਆਪਣੇ ਸਮੇਂ ’ਚ ਬਦਲਾਅ ਨਹੀਂ ਕੀਤਾ, ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ 9 ਵਜੇ ਹੀ ਸਕੂਲ ਬੁਲਾਇਆ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਨੂੰ ਸਰਦੀ ਲੱਗਣ ਦਾ ਖ਼ਤਰਾ ਬਰਕਰਾਰ ਹੈ। ਦੱਸ ਦੇਈਏ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆਂ ਦੇ ਮੱਦੇਨਜ਼ਰ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ’ਚ 1 ਤੋਂ 14 ਜਨਵਰੀ ਤੱਕ ਸਮੇਂ ’ਚ ਬਦਲਾਅ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਮੁਤਾਬਕ ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਅਤੇ ਬੰਦ ਹੋਣ ਦਾ ਸਮਾਂ ਦੁਪਹਿਰ ਬਾਅਦ 3 ਵਜੇ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਦੇਸੀ ਘਿਓ ਦੇ ਪਰੌਂਠੇ ਤੇ ਮੁਰਗੇ ਖਾਣ ਦੇ ਸ਼ੌਕੀਨ ਪੰਜਾਬੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਨ ਮੰਗਲਵਾਰ ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਕੁੱਝ ਨਿੱਜੀ ਸਕੂਲਾਂ ਨੇ ਵਿਭਾਗ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਆਪਣੇ ਸਕੂਲ ਸਮੇਂ ’ਚ ਕੋਈ ਬਦਲਾਅ ਨਹੀਂ ਕੀਤਾ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਇਸ ਮੁੱਦੇ ’ਤੇ ਕਾਰਵਾਈ ਲਈ ਕਦਮ ਚੁੱਕਦੇ ਹੋਏ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ. ਈ. ਓ.) ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਇਸ ਤਰ੍ਹਾਂ ਦੇ ਸਕੂਲਾਂ ਨੂੰ ਤੁਰੰਤ 'ਕਾਰਨ ਦੱਸੋ' ਨੋਟਿਸ ਜਾਰੀ ਕਰਨ ਅਤੇ ਇਸ ਦੀ ਰਿਪੋਰਟ ਡਾਇਰੈਕਟਰ ਸਿੱਖਿਆ ਵਿਭਾਗ (ਡੀ. ਈ. ਓ.) ਪੰਜਾਬ ਦਫ਼ਤਰ ਨੂੰ ਭੇਜੀ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8