ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਤੋਂ ਬਾਅਦ ਨਹੀਂ ਮਿਲੇਗੀ ਇਹ ਛੋਟ
Saturday, Sep 30, 2023 - 08:36 AM (IST)
ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਵਿਆਜ-ਪੈਨਲਟੀ ਦੀ ਮੁਆਫ਼ੀ ਦੇਣ ਲਈ ਦੋ ਫੇਜ਼ਾਂ ’ਚ ਇਸ ਸਾਲ 31 ਦਸੰਬਰ ਤੋਂ ਲੈ ਕੇ ਅਗਲੇ 31 ਮਾਰਚ ਤੱਕ ਦੀ ਡੈੱਡਲਾਈਨ ਫਿਕਸ ਕੀਤੀ ਗਈ ਹੈ। ਮੌਜੂਦਾ ਵਿੱਤੀ ਸਾਲ ਦਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਲੋਕਾਂ ਨੂੰ ਸ਼ਨੀਵਾਰ ਤੋਂ ਬਾਅਦ 10 ਫ਼ੀਸਦੀ ਛੋਟ ਨਹੀਂ ਮਿਲੇਗੀ ਕਿਉਂਕਿ ਇਸ ਦੇ ਲਈ ਸਰਕਾਰ ਵੱਲੋਂ ਫਿਕਸ ਕੀਤੀ ਡੈੱਡਲਾਈਨ 30 ਸਤੰਬਰ ਨੂੰ ਖ਼ਤਮ ਹੋਣ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਆਦਾ ਤੋਂ ਜ਼ਿਆਦਾ ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਨਗਰ ਨਿਗਮ ਵੱਲੋਂ ਸ਼ਨੀਵਾਰ ਨੂੰ ਛੁੱਟੀ ਦੌਰਾਨ ਵੀ ਦਫ਼ਤਰ ਖੁੱਲ੍ਹੇ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਨਲਾਈਨ ਸਿਸਟਮ ਜ਼ਰੀਏ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਵਾਈ ਗਿਆ ਸੀ ਵਿਦੇਸ਼, ਪਿੱਛੋਂ ਧੀ ਨੇ ਚਾੜ੍ਹ ਦਿੱਤਾ ਚੰਨ, ਸੁਣੋ ਹੈਰਾਨ ਕਰਨ ਵਾਲੀ ਕਹਾਣੀ
ਇਕ ਦਿਨ ’ਚ 6 ਕਰੋੜ ਤੋਂ ਜ਼ਿਆਦਾ ਜੁਟਾਉਣ ਦਾ ਚੈਲੰਜ
ਨਗਰ ਨਿਗਮ ਨੂੰ ਪ੍ਰਾਪਰਟੀ ਟੈਕਸ ਦੇ ਰੂਪ ’ਚ ਪਿਛਲੇ ਸਾਲ 30 ਸਤੰਬਰ ਤੱਕ ਲਗਭਗ 88 ਕਰੋੜ ਦੀ ਵਸੂਲੀ ਹੋਈ ਹੈ ਪਰ ਹੁਣ ਤੱਕ ਇਹ ਅੰਕੜਾ 82 ਕਰੋੜ ਤੱਕ ਪੁੱਜਿਆ ਹੈ। ਇਸ ਦੇ ਮੱਦੇਨਜ਼ਰ ਨਗਰ ਨਿਗਮ ਦੇ ਸਾਹਮਣੇ ਪਿਛਲੇ ਸਾਲ ਦੇ ਮੁਕਾਬਲੇ ਇਕ ਦਿਨ ’ਚ 6 ਕਰੋੜ ਤੋਂ ਜ਼ਿਆਦਾ ਜੁਟਾਉਣ ਦਾ ਚੈਲੰਜ ਹੈ। ਇਸ ਦੇ ਲਈ ਕਮਿਸ਼ਨਰ ਵੱਲੋਂ ਵਾਧੂ ਸਟਾਫ਼ ਦੀ ਡਿਊਟੀ ਲਗਾਉਣ ਦੀ ਗੱਲ ਵੀ ਕਹੀ ਗਈ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਆਇਆ ਇਹ ਫ਼ੈਸਲਾ
1 ਲੱਖ ਹੈ ਬਕਾਇਆ ਰਿਟਰਨ ਦਾ ਅੰਕੜਾ
ਭਾਵੇਂ 2013 ਤੋਂ ਲੈ ਕੇ ਹੁਣ ਤੱਕ ਇਕ ਵਾਰ ਵੀ ਨਾ ਜਾਂ ਰੈਗੂਲਰ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਦਾ ਅੰਕੜਾਂ ਲੱਖਾਂ ਵਿਚ ਹੈ ਪਰ ਮੌਜੂਦਾ ਵਿੱਤੀ ਸਾਲ ਦੌਰਾਨ ਹੀ ਉਨ੍ਹਾਂ 1 ਲੱਖ ਲੋਕਾਂ ਨੇ ਹੁਣ ਤੱਕ ਰਿਟਰਨ ਦਾਖ਼ਲ ਨਹੀਂ ਕੀਤੀ ਹੈ, ਜਿਨ੍ਹਾਂ ਨੇ ਪਿਛਲੇ ਸਾਲ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਹੋਇਆ ਹੈ। ਹੁਣ ਦੇਖਣਾ ਇਹ ਹੈ ਕਿ ਇਨ੍ਹਾਂ ਵਿਚ ਕਿੰਨੇ ਲੋਕ ਆਖ਼ਰੀ ਦਿਨ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਅੱਗੇ ਆਉਂਦੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8