PSEB ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ! ਪ੍ਰੀਖਿਆਵਾਂ ਨਾਲ ਜੁੜੀ ਅਹਿਮ ਜਾਣਕਾਰੀ ਆਈ ਸਾਹਮਣੇ
Friday, Jun 28, 2024 - 02:50 PM (IST)
ਮੋਹਾਲੀ (ਨਿਆਮੀਆਂ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2024-25 ਦੀ ਦੂਜੀ ਤਿਮਾਹੀ ਦੀ ਪ੍ਰੀਖਿਆ 29 ਤੇ 30 ਜੁਲਾਈ ਨੂੰ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ 1 ਜੁਲਾਈ ਤੋਂ ਪ੍ਰੀਖਿਆ ਫਾਰਮ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ’ਤੇ ਮੁਹੱਈਆ ਹੋਣਗੇ। ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ 18 ਜੁਲਾਈ ਤੱਕ ਸਿੱਖਿਆ ਬੋਰਡ ਦੀ ਸਿੰਗਲ ਵਿੰਡੋ ਸ਼ਾਖਾ ਵਿਖੇ ਪ੍ਰਾਪਤ ਕੀਤੇ ਜਾਣਗੇ। 24 ਜੁਲਾਈ ਤੋਂ ਸਬੰਧਤ ਪ੍ਰੀਖਿਆ ਦੇ ਰੋਲ ਨੰਬਰ ਬੋਰਡ ਦੀ ਵੈੱਬਸਾਈਟ ’ਤੇ ਹੀ ਮੁਹੱਈਆ ਕਰਵਾ ਦਿੱਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਦਿੱਲੀ Airport 'ਤੇ ਵਾਪਰਿਆ ਵੱਡਾ ਹਾਦਸਾ! ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)
ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਦੇ ਅਸਲੀ ਸਰਟੀਫਿਕੇਟ, ਫੋਟੋ ਪਛਾਣ ਪੱਤਰ ਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ। ਤੈਅ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਤੇ ਆਧਾਰ ਕਾਰਡ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੇ ਲਾਜ਼ਮੀ ਹੋਣਗੇ। ਅਜਿਹਾ ਨਾ ਕਰਨ ’ਤੇ ਸਬੰਧਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਿਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਸਿੱਖਿਆ ਬੋਰਡ ਦੀ ਵੈੱਬਸਾਈਟ ਦੇਖੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8