ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਦਾਖ਼ਲਿਆਂ ਦੀ ਤਾਰੀਖ਼ 'ਚ ਹੋਇਆ ਵਾਧਾ
Thursday, Aug 22, 2024 - 10:15 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ 5ਵੀਂ, 8ਵੀਂ ਅਤੇ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਦਾਖ਼ਲੇ ਲਈ ਮਿਤੀ ’ਚ 31 ਜੁਲਾਈ ਤੋਂ 31 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸੇ ਦੇ ਮੱਦੇਨਜ਼ਰ ਦਾਖ਼ਲਿਆਂ ਦੀ ਮਿਤੀ ’ਚ ਵਾਧਾ ਹੋਣ ਕਾਰਨ ਸੈਸ਼ਨ 2024-25 ਲਈ 9ਵੀਂ ਤੋਂ 12ਵੀਂ ਜਮਾਤ ਦੀ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਆਨਲਾਈਨ ਪੋਰਟਲ/ਐਪਲੀਕੇਸ਼ਨ ’ਚ ਵਿਦਿਆਰਥੀਆਂ ਦੀ ਐਂਟਰੀ ਕਰਨ ਲਈ ਵੀ ਰਿਵਾਈਜ਼ਡ ਸ਼ਡਿਊਲ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PGI ਦੇ ਡਾਕਟਰ ਹੁਣ ਟੈਂਟ ’ਚ ਦੇਖਣਗੇ ਮਰੀਜ਼, GMCH ’ਚ ਆਨਲਾਈਨ ਰਜਿਸਟ੍ਰੇਸ਼ਨ ਬੰਦ
ਇਸ ਰਿਵਾਈਜ਼ਡ ਸ਼ਡਿਊਲ ਅਨੁਸਾਰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 16 ਸਤੰਬਰ ਤੱਕ ਬਿਨਾਂ ਲੇਟ ਫ਼ੀਸ, 17 ਸਤੰਬਰ ਤੋਂ 26 ਸਤੰਬਰ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ ਤੇ 27 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਅਰਥੀ ਲੇਟ ਫ਼ੀਸ ਨਾਲ ਰਿਵਾਈਜ਼ਡ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ।
ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਬੋਰਡ ਵੱਲੋਂ ਨਿਰਧਾਰਿਤ/ਜਾਰੀ ਕੀਤੇ ਗਏ ਸ਼ਡਿਊਲ (ਸਮਾਂ ਸਾਰਨੀ) ’ਚ ਹੀ ਬਣਦੀ ਫ਼ੀਸ ਤੇ ਜੁਰਮਾਨਾ ਫ਼ੀਸ ਰਾਹੀਂ ਇਹ ਕੰਮ ਮੁਕੰਮਲ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ ਕਿਉਂਕਿ ਨਿਰਧਾਰਤ ਸ਼ਡਿਊਲ ਅਧੀਨ ਦਿੱਤੇ ਗਏ ਸਮੇਂ ਤੋਂ ਬਾਅਦ ਹੋਰ ਸਮੇਂ ’ਚ ਵਾਧਾ ਨਹੀਂ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8