ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਿਹਾ ਪੰਜਾਬ ਸਕੂਲ ਸਿੱਖਿਆ ਬੋਰਡ

Friday, Nov 17, 2023 - 06:55 PM (IST)

ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਿਹਾ ਪੰਜਾਬ ਸਕੂਲ ਸਿੱਖਿਆ ਬੋਰਡ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਵਿਚ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਇਸ ਦੇ ਤਹਿਤ ਹੁਣ ਪ੍ਰਸ਼ਨ ਪੱਤਰ ਬੈਂਕਾਂ ਰਾਹੀਂ ਪ੍ਰੀਖਿਆ ਕੇਂਦਰਾਂ ਵਿਚ ਭੇਜਣ ਦੀ ਬਜਾਏ ਆਨਲਾਈਨ ਪੋਰਟਲ ਰਾਹੀਂ ਭੇਜੇ ਜਾਣਗੇ। ਪ੍ਰੀਖਿਆ ਤੋਂ ਅੱਧਾ ਘੰਟਾ ਪਹਿਲਾਂ ਹੀ ਕੇਂਦਰ ਦੇ ਸਪੁਰਡੈਂਟ ਨੂੰ ਪ੍ਰਸ਼ਨ ਪੱਤਰ ਮਿਲ ਸਕਣਗੇ। ਇਸ ਲਈ ਬੋਰਡ ਵਲੋਂ ਟ੍ਰਾਇਲ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰਾ ਕੁਝ ਸਹੀ ਰਿਹਾ ਤਾਂ ਮਾਰਚ 24 ਵਿਚ 12ਵੀਂ ਦੀ ਪ੍ਰੀਖਿਆ ਦੇ ਪ੍ਰੈਕਟੀਕਲ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਆਨਲਾਈਨ ਪੋਰਟਲ ਰਾਹੀਂ ਹੀ ਭੇਜੇ ਜਾਣਗੇ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਵਿੱਖ ਵਿਚ ਹੋਰ ਪ੍ਰੀਖਿਆਵਾਂ ਵਿਚ ਇਸ ਨੂੰ ਲਾਗੂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 11 ਹਜ਼ਾਰ 849 ਪਿੰਡਾਂ ਲਈ ਖ਼ਤਰੇ ਦੀ ਘੰਟੀ, ਬਣੇ ਚਿੰਤਾਜਨਕ ਹਾਲਾਤ

ਬੋਰਡ ਪ੍ਰਬੰਧਨ ਮੁਤਾਬਕ 12ਵੀਂ ਪ੍ਰੀਖਿਆ ਦੀ ਫਿਜ਼ਿਕਸ, ਕੈਮਿਸਟਰੀ, ਬਾਇਓਲਾਜੀ, ਅਕਾਊਂਟੈਂਸੀ-2, ਫੰਡਾਮੈਂਟਲ ਆਫ ਬਿਜ਼ਨੈੱਸ ਤੇ ਹੋਮ ਸਾਇੰਸ ਸਬਜੈਕਟ ਦੇ ਪ੍ਰੈਕਟੀਕਲ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਆਨਲਾਈਨ ਪੋਰਟਲ ’ਤੇ ਭੇਜੇ ਜਾਣਗੇ। ਇਸ ਰਾਹੀਂ ਭਜੇ ਗਏ ਪ੍ਰਸ਼ਨ ਪੱਤਰ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ। ਇਸ ਲਈ ਬੋਰਡ ਵਲੋਂ ਡੰਮੀ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਟ੍ਰਾਇਲ ਕਾਮਯਾਬ ਰਹਿੰਦਾ ਹੈ ਤਾਂ ਪ੍ਰੈਕਟੀਕਲ ਵਿਸ਼ਿਆਂ ਵਿਚ ਇਸ ਤਰੀਕੇ ਨੂੰ ਲਾਗੂ ਕੀਤਾ ਜਾਵੇਗਾ। ਹਾਲਂਕਿ ਇਸ ਤਰੀਕੇ ਰਾਹੀਂ ਪ੍ਰੀਖਿਆ ਨੂੰ ਕਿਵੇਂ ਸੁਚਾਰੂ ਢੰਗ ਨਾਲ ਕਰਵਾਉਣਾ ਹੈ ਇਸ ਲਈ ਸੰਬੰਧਤ ਪ੍ਰਿੰਸੀਪਲ, ਕੇਂਦਰ ਸੁਪਰੀਡੈਂਟ, ਮੁੱਖ ਦਫਤਰ ਨਾਲ ਸਬੰਧਤ ਸੁਪਰੀਡੈਂਟ, ਸੀਨੀਅਰ ਸਹਾਇਕ ਤੇ ਜ਼ਿਲ੍ਹਾ ਮੈਨੇਜਰਾਂ ਦਾ ਇਕ ਗਰੁੱਪ ਬਣਾਇਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ, ਜਾਣੋਂ ਕਿਨ੍ਹਾਂ ਲੋਕਾਂ ਨੂੰ ਹੋਵੇਗਾ ਫਾਇਦਾ

ਇਸ ਤੋਂ ਬਾਅਦ ਇਨ੍ਹਾਂ ਸਾਰੇ ਲੋਕਾਂ ਦੀ 21 ਤੋਂ 24 ਨਵੰਬਰ ਤਕ ਆਨਲਾਈਨ ਟ੍ਰੇਨਿੰਗ ਕਰਵਾਈ ਜਾਵੇਗੀ। 29 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤਕ ਮੌਕ ਟੈਸਟ ਕਰਵਾਇਆ ਜਾਵੇਗਾ। ਸੂਤਰਾਂ ਮੁਤਾਬਕ ਟ੍ਰੇਨਿੰਗ ਲਈ ਚਾਰ ਮੈਂਬਰੀ ਟੀਮ ਬਣਾਈ ਗਈ ਹੈ, ਇਥੇ ਇਹ ਵੀ ਦੱਸਣਯੋਗ ਹੈ ਕਿ ਪੀ. ਐੱਸ. ਈ. ਬੀ. ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆਵਾਂ ’ਚ ਹਰ ਸਾਲ ਲਗਭਗ ਸਾਢੇ ਸੱਤ ਲੱਖ ਵਿਦਿਆਰਥੀ ਬੈਠਦੇ ਹਨ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਘਟਨਾ, ਸਕੂਲ ’ਚ ਮੁੰਡੇ-ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਕੰਧ ’ਤੇ ਲਿਖਿਆ ਨੋਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News