ਪੰਜਾਬੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ
Friday, Sep 27, 2024 - 06:12 PM (IST)
ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਸੂਬੇ ਦੀਆਂ ਕੁਝ ਥਾਵਾਂ 'ਤੇ ਪਈ ਬਾਰਿਸ਼ ਕਾਰਣ ਮੌਸਮ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। ਦੂਜੇ ਪਾਸੇ ਕਈ ਥਾਈਂ ਪਈ ਬਾਰਿਸ਼ ਕਾਰਣ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਹੋ ਜਾਣ ਲੋਕ
ਚੰਡੀਗੜ੍ਹ ਵਿਚ 43 ਮਿਲੀਮੀਟਰ ਮੀਂਹ ਰਿਕਾਰਡ ਕੀਤਾ
ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ ਵਿਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਸਮੇਂ ਮੋਹਾਲੀ ਵਿਚ 3.5 ਮਿਲੀਮੀਟਰ, ਰੋਪੜ ਵਿਚ 0.5 ਮਿਲੀਮੀਟਰ, ਰੂਪਨਗਰ ਵਿਚ 6.5 ਮਿਲੀਮੀਟਰ, ਪਟਿਆਲਾ ਵਿਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿਚ 1.0 ਮਿਲੀਮੀਟਰ ਮੀਂਹ ਪਿਆ ਹੈ ਜਦਕਿ ਸੂਬੇ ਵਿਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ਵਿਚ 50 ਫੀਸਦੀ ਘੱਟ ਮੀਂਹ ਪਿਆ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਦੇ ਐਲਾਨ ਮਗਰੋਂ ਇਸ ਪਿੰਡ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8