ਲਾਇਸੈਂਸ ਧਾਰਕਾਂ ਨੂੰ ਲੈ ਕੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ, 31 ਜਨਵਰੀ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
Monday, Jan 13, 2025 - 04:36 PM (IST)
ਮੋਹਾਲੀ- ਲਾਇਸੈਂਸ ਹਥਿਆਰ ਧਾਰਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਲਗਭਗ ਇਕ ਹਜ਼ਾਰ ਲਾਇਸੈਂਸਸ਼ੁਦਾ ਹਥਿਆਰ ਧਾਰਕ ਜੋ ਸਤੰਬਰ 2019 ਵਿੱਚ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ, ਪੰਜਾਬ ਦੁਆਰਾ 'ਈ-ਸੇਵਾ ਪੋਰਟਲ' 'ਤੇ ਸ਼ੁਰੂ ਕੀਤੇ ਗਏ 'ਹਥਿਆਰ ਲਾਇਸੈਂਸ ਅਤੇ ਸਹਾਇਕ ਸੇਵਾਵਾਂ' ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ ਸਨ, ਨੂੰ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਜਨਵਰੀ ਤੋਂ ਪਹਿਲਾਂ ਦੀ ਇਹੀ ਸਹੂਲਤ 'ਈ-ਸੇਵਾ ਪੋਰਟਲ' ਰਾਹੀਂ ਆਪਣੇ ਅਸਲਾ ਲਾਇਸੈਂਸ ਡੇਟਾ/ਨਵੀਨੀਕਰਨ ਕਰਵਾਉਣ ਦਾ ਆਖਰੀ ਮੌਕਾ ਦੇ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਵਾਰਡਾਂ ਦੀਆਂ ਚੋਣਾਂ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਲ 2019 ਤੋਂ ਬਾਅਦ ਈ-ਸੇਵਾ ਪੋਰਟਲ 'ਤੇ ਰਜਿਸਟਰ/ਨਵੀਨੀਕਰਨ ਨਹੀਂ ਕਰਵਾਉਣ ਵਾਲੇ ਅਜਿਹੇ ਇਕ ਹਜ਼ਾਰ ਲਾਇਸੈਂਸੀ ਹਥਿਆਰ ਧਾਰਕਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ। ਜੇਕਰ ਇਹ ਲਾਇਸੈਂਸ ਧਾਰਕ 31 ਜਨਵਰੀ ਤੋਂ ਪਹਿਲਾਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਤੇ ਈ-ਸੇਵਾ ਪੋਰਟਲ 'ਤੇ ਆਪਣੇ ਲਾਇਸੈਂਸ ਦਾ ਨਵੀਨੀਕਰਨ ਨਹੀਂ ਕਰਵਾਉਂਦੇ ਹਨ ਤਾਂ ਬਿਨਾਂ ਕੋਈ ਸੂਚਨਾ ਦਿੱਤੇ ਨਿਯਮਾਂ ਮੁਤਾਬਕ ਅੱਗੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ, ਜਿਸ ਦੇ ਤਹਿਤ ਉਨ੍ਹਾਂ ਦੇ ਲਾਇਸੈਂਸ ਦੀ ਵੈਧਤਾ 'ਤੇ ਅਸਰ ਪਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e