ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਇਹ ਟ੍ਰੇਨਾਂ ਅੱਜ ਤੋਂ ਰਹਿਣਗੀਆਂ ਰੱਦ
Wednesday, Dec 03, 2025 - 02:20 PM (IST)
ਜਲੰਧਰ (ਪੁਨੀਤ)–ਟ੍ਰੇਨਾਂ ਦੀ ਦੇਰੀ ਦੇ ਸਿਲਸਿਲੇ ਵਿਚ ਵੱਖ-ਵੱਖ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜੋਕਿ ਯਾਤਰੀਆਂ ਲਈ ਦਿੱਕਤਾਂ ਦਾ ਕਾਰਨ ਬਣ ਰਿਹਾ ਹੈ। ਉਥੇ ਹੀ ਸਟੇਸ਼ਨ ’ਤੇ ਯਾਤਰੀਆਂ ਦੀ ਗਿਣਤੀ ਵਿਚ ਭਾਰੀ ਇਜ਼ਾਫ਼ਾ ਵੇਖਣ ਨੂੰ ਮਿਲ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰੁਟੀਨ ਦੇ ਮੁਕਾਬਲੇ ਸਟੇਸ਼ਨ ’ਤੇ ਯਾਤਰੀਆਂ ਦੀ ਭੀੜ ਵਧੀ ਹੋਈ ਨਜ਼ਰ ਆਈ।
ਉਥੇ ਹੀ ਦੇਰੀ ਦੇ ਸਿਲਸਿਲੇ ਵਿਚ ਅੰਮ੍ਰਿਤਸਰ ਜਾਣ ਵਾਲੀ ਆਮਰਪਾਲੀ ਐਕਸਪ੍ਰੈੱਸ 15707 ਆਪਣੇ ਤੈਅ ਸਮੇਂ ਸਵੇਰੇ ਸਾਢੇ 10 ਤੋਂ ਸਾਢੇ 3 ਘੰਟੇ ਲੇਟ ਰਹਿੰਦੇ ਹੋਏ 2 ਵਜੇ ਤੋਂ ਬਾਅਦ ਸਿਟੀ ਸਟੇਸ਼ਨ ’ਤੇ ਪਹੁੰਚੀ। ਡਾ. ਅੰਬੇਡਕਰ ਨਗਰ ਤੋਂ ਵੈਸ਼ਨੋ ਦੇਵੀ ਜਾਣ ਵਾਲੀ 12919 ਮਾਲਵਾ ਐਕਸਪ੍ਰੈੱਸ ਸਵਾ ਘੰਟਾ ਲੇਟ ਰਹਿੰਦੇ ਹੋਏ 11.50 ’ਤੇ ਕੈਂਟ ਪਹੁੰਚੀ। ਸ਼ਹੀਦ ਐਕਸਪ੍ਰੈੱਸ 14673 ਲੱਗਭਗ ਅੱਧਾ ਘੰਟਾ ਲੇਟ ਰਹੀ। ਇਸੇ ਤਰ੍ਹਾਂ ਨਾਲ ਨਵੀਂ ਦਿੱਲੀ ਤੋਂ ਆਉਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ 22487 ਲੱਗਭਗ 17 ਮਿੰਟ ਦੀ ਦੇਰੀ ਨਾਲ ਕੈਂਟ ਸਟੇਸ਼ਨ ’ਤੇ ਪਹੁੰਚੀ।

ਇਹ ਵੀ ਪੜ੍ਹੋ: Punjab:ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਭੇਜੀਆਂ ਤਸਵੀਰਾਂ ਤੇ ਅਸ਼ਲੀਲ ਵੀਡੀਓਜ਼, ਅਖ਼ੀਰ ਵਿਦਿਆਰਥਣ ਨੇ...

ਰੇਲਵੇ ਵੱਲੋਂ ਧੁੰਦ ਦੇ ਮੱਦੇਨਜ਼ਰ 8 ਟ੍ਰੇਨਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ, ਜਿਸ ਵਿਚ ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਬਠਿੰਡਾ ਨੂੰ ਜਾਣ ਵਾਲੀਆਂ ਲੋਕਲ ਟ੍ਰੇਨਾਂ ਸ਼ਾਮਲ ਹਨ। 3 ਦਸੰਬਰ ਤੋਂ ਇਨ੍ਹਾਂ ਦੀ ਆਵਾਜਾਈ ਨਹੀਂ ਹੋਵੇਗੀ। ਇਸੇ ਸਿਲਸਿਲੇ ਵਿਚ ਫਿਰੋਜ਼ਪੁਰ ਕੈਂਟ-ਜਲੰਧਰ ਸਿਟੀ ਵਿਚਕਾਰ ਚੱਲਦੀ 74932/74939 ਨੂੰ 28 ਫਰਵਰੀ ਤਕ ਰੱਦ ਕੀਤਾ ਗਿਆ ਹੈ। ਇਸੇ ਤਰ੍ਹਾਂ ਫਾਜ਼ਿਲਕਾ-ਕੋਟਕਪੂਰਾ 74984/74981 ਆਗਾਮੀ 1 ਮਾਰਚ ਤਕ ਰੱਦ ਰਹੇਗੀ। ਜਲੰਧਰ ਸਿਟੀ-ਹੁਸ਼ਿਆਰਪੁਰ 74920/74923 ਅਤੇ ਬਠਿੰਡਾ ਤੋਂ ਫਾਜ਼ਿਲਕਾ 74987/74986 ਵੀ 1 ਮਾਰਚ ਤਕ ਰੱਦ ਰਹੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
