ਪੰਜਾਬ ''ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...

Wednesday, Dec 25, 2024 - 05:03 PM (IST)

ਪੰਜਾਬ ''ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...

ਫਰੀਦਕੋਟ (ਜਗਦੀਸ਼, ਬਾਂਸਲ)-ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਐਂਡ ਸਿਵਲ ਸਪਲਾਈ ਵਿਭਾਗ ਫਰੀਦਕੋਟ ਦੇ ਏ. ਐੱਫ਼. ਐੱਸ. ਓ. ਗੁਰਚਰਨਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਇਲਾਕੇ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਸ ਵਿਅਕਤੀ ਦਾ ਵੀ ਸਰਕਾਰੀ ਰਾਸ਼ਨ ਕਾਰਡ ਬਣਿਆ ਹੋਇਆ ਹੈ, ਉਹ ਆਪਣੇ ਸਮੂਹ ਪਰਿਵਾਰਕ ਮੈਂਬਰ, ਜਿਨ੍ਹਾਂ ਦੇ ਰਾਸ਼ਨ ਕਾਰਡ ’ਚ ਨਾਮ ਦਰਜ ਹਨ, ਉਹ ਆਪਣੇ ਨੇੜਲੇ ਡਿਪੂ ਹੋਲਡਰ ਕੋਲ ਜਾ ਕੇ ਆਪਣੀ ਈ-ਕੇ. ਵਾਈ. ਸੀ. ਕਰਵਾ ਲੈਣ।

ਇਹ ਵੀ ਪੜ੍ਹੋ-  ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਪਿਓ ਦੇ ਹੋਸ਼

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਲਾਭਪਾਤਰੀ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਜਾਂ ਕਿਸੇ ਬਾਹਰਲੇ ਸੂਬੇ ’ਚ ਕੰਮਕਾਰ ਕਰਦਾ ਹੈ, ਉਹ ਆਪਣਾ ਉਸ ਇਲਾਕੇ ਦੇ ਨੇੜੇ ਦੇ ਡਿਪੂ ਹੋਲਡਰ ਕੋਲ ਜਾ ਕੇ ਈ-ਕੇ. ਵਾਈ. ਸੀ. ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਬਜ਼ੁਰਗਾਂ ਅਤੇ ਬੱਚਿਆਂ ਦੇ ਮਸ਼ੀਨ ’ਚ ਅੰਗੂਠੇ ਨਹੀਂ ਲੱਗਦੇ ਹਨ, ਉਹ ਆਪਣੇ ਨਜ਼ਦੀਕੀ ਸੁਵਿਧਾ ਸੈਂਟਰ ਜਾ ਕੇ ਆਪਣਾ ਆਧਾਰ ਕਾਰਡ ਅਪਡੇਟ ਕਰਵਾ ਕੇ ਈ-ਕੇ. ਵਾਈ. ਸੀ. ਕਰਵਾ ਲੈਣ।

ਏ. ਐੱਫ਼. ਐੱਸ. ਓ. ਗੁਰਚਰਨ ਪਾਲ ਸਿੰਘ ਨੇ ਦੱਸਿਆ ਕਿ ਈ-ਕੇ. ਵਾਈ. ਸੀ. ਨਾ ਕਰਵਾਉਣ ਵਾਲੇ ਵਿਅਕਤੀ ਦਾ ਨਾਮ ਰਾਸ਼ਨ ਕਾਰਡ ’ਚੋਂ ਕੱਟ ਦਿੱਤਾ ਜਾਵੇਗਾ ਅਤੇ ਨਾਲ ਹੀ ਉਸ ਦਾ ਰਾਸ਼ਨ ਵੀ ਬੰਦ ਹੋ ਜਾਵੇਗਾ। ਜੇਕਰ ਭਵਿੱਖ ਕਾਰਡ ਧਾਰਕਾਂ ਨੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਾ ਕੀਤੀ ਤਾਂ ਉਨ੍ਹਾਂ ਦੇ ਕਾਰਡ ਰੱਦ ਕੀਤੇ ਜਾਣਗੇ।
ਇਹ ਵੀ ਪੜ੍ਹੋ-  ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News