ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

06/08/2024 6:32:09 PM

ਚੰਡੀਗੜ੍ਹ/ਜਲੰਧਰ (ਰਮਨਜੀਤ, ਧਵਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਰਾਸ਼ਨ ਦੀ ਬਿਨਾਂ ਰੁਕਾਵਟ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਕੀਮ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਰੱਖੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਸਵਾਰਥੀ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੋਝੀਆਂ ਚਾਲਾਂ ਖੇਡ ਰਹੇ ਹਨ। ਉਨ੍ਹਾਂ ਇਹ ਅਫਵਾਹ ਫੈਲਾਈ ਹੈ ਕਿ ਸੂਬਾ ਸਰਕਾਰ ਨੇ ਰਾਸ਼ਨ ’ਚ ਭਾਰੀ ਕਟੌਤੀ ਕੀਤੀ ਹੈ। ਇਹ ਪੂਰੀ ਤਰ੍ਹਾਂ ਬੇਬੁਨਿਆਦ ਹੈ ਕਿਉਂਕਿ ਇਸ ਸਕੀਮ ਅਧੀਨ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ । ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸੂਬੇ 'ਚ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ। ਇਹ ਸਹੂਲਤ ਹਰ ਹਾਲਤ ’ਚ ਜਾਰੀ ਰਹੇਗੀ।

ਇਹ ਵੀ ਪੜ੍ਹੋ : 1993 ਦੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਵੱਡੀ ਕਾਰਵਾਈ, ਸਾਬਕਾ DIG ਤੇ DSP ਨੂੰ ਸਜ਼ਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਹੀ ਰਾਸ਼ਨ ਵੰਡ ਕੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਵਿਵਸਥਾ ਯਕੀਨੀ ਹੋਵੇਗੀ, ਉੱਥੇ ਹੀ ਉਨ੍ਹਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ।

ਇਹ ਵੀ ਪੜ੍ਹੋ : ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ CISF ਦੇ DIG ਦਾ ਵੱਡਾ ਖੁਲਾਸਾ

ਸੂਬੇ ’ਚ 1.54 ਕਰੋੜ ਲਾਭਪਾਤਰੀ ਲੈ ਰਹੇ ਹਨ ਰਾਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਬੰਧੀ ਪਹਿਲਾਂ ਹੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਮੰਗ ਚੁੱਕੇ ਹਨ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਸਮੁੱਚੇ ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਥਾਪਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ। ਇਹ ਸਹੂਲਤ ਹਰ ਹਾਲਤ ’ਚ ਜਾਰੀ ਰਹੇਗੀ।

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Gurminder Singh

Content Editor

Related News