ਪੰਜਾਬ ਦੇ ਰਾਸ਼ਨ ਡਿਪੂਆਂ ਲਈ ਬੇਹੱਦ ਅਹਿਮ ਖ਼ਬਰ, ਨਵੀਂ ਨੋਟੀਫ਼ਿਕੇਸ਼ਨ ਜਾਰੀ
Wednesday, Sep 25, 2024 - 01:09 PM (IST)
ਲੁਧਿਆਣਾ (ਖ਼ੁਰਾਨਾ): ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਪੰਜਾਬ ਵਿਚ ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਨ ਲਈ ਨਿਰਧਾਰਤ ਤਾਰੀਖ਼ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਹ ਤਾਰੀਖ਼ ਹੁਣ 28 ਸਤੰਬਰ ਤੋਂ ਵਧਾ ਕੇ 10 ਅਕਤੂਬਰ ਤਕ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਭਿਆਨਕ ਹਾਦਸਾ! ਨੈਸ਼ਨਲ ਹਾਈਵੇਅ 'ਤੇ ਲੱਗਾ ਜਾਮ (ਵੀਡੀਓ)
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਨਾਲ ਸਬੰਧਤ ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਰੇ ਲੋੜੀਂਦੇ ਕਾਗਜ਼ 10 ਅਕਤੂਬਰ ਸ਼ਾਮ 5 ਵਜੇ ਤਕ ਖੁਰਾਕ ਤੇ ਸਪਲਾਈ ਵਿਭਾਗ ਦੇ ਸਰਾਭਾ ਨਗਰ ਸਥਿਤ ਦਫ਼ਤਰ ਵਿਚ ਜਮ੍ਹਾਂ ਕਰਵਾਏ। ਤਾਂ ਜੋ ਵਿਭਾਗੀ ਅਧਿਕਾਰੀਆਂ ਵੱਲੋਂ ਸਰਕਾਰ ਦੇ ਨਿਯਮਾਂ ਤੇ ਸ਼ਰਤਾਂ 'ਤੇ ਖਰਾ ਉਤਰਨ ਵਾਲੇ ਸਾਰੇ ਬਿਨੈਕਾਰਾਂ ਨੂੰ ਰਾਸ਼ਨ ਡਿਪੂ ਅਲਾਟ ਕੀਤੇ ਜਾ ਸਕਣ। ਜ਼ਿਕਰਯੋਗ ਹੈ ਕਿ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਪੇਂਡੂ ਤੇ ਸ਼ਹਿਰੀ ਇਲਾਕੇ ਵਿਚ 765 ਨਵੇਂ ਬਿਨੈਕਾਰਾਂ ਨੂੰ ਰਾਸ਼ਨ ਡਿਪੂ ਅਲਾਟ ਕੀਤੇ ਜਾਣੇ ਹਨ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਨੇੜੇ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ
30 ਸਤੰਬਰ ਤਕ ਹੋਵੇਗੀ E-KYC
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਦੀ ਰਾਸ਼ਨ ਡਿਪੂ ਹੋਲਡਰਾਂ ਰਾਹੀਂ ਕਰਵਾਈ ਜਾ ਰਹੀ E-KYC ਦਾ ਸਮਾਂ 30 ਸਤੰਬਰ ਤਕ ਨਿਰਧਾਰਤ ਕੀਤਾ ਗਿਆ ਹੈ। ਤਾਂ ਜੋਂ ਕਣਕ ਵੰਡ ਯੋਜਨਾ ਵਿਚ ਪੂਰੀ ਤਰ੍ਹਾਂ ਪਾਰਦਰਸ਼ਿਤਾ ਲਿਆਂਦੀ ਜਾ ਸਕੇ ਤੇ ਫਰਜ਼ੀਵਾੜੇ ਤਹਿਤ ਬਣਾਏ ਗਏ ਰਾਸ਼ਨ ਕਾਰਡਾਂ ਸਮੇਤ ਸਾਲਾਂ ਪਹਿਲਾਂ ਮਰ ਚੁੱਕੇ ਵਿਅਕਤੀਆਂ ਦੇ ਨਾਂ 'ਤੇ ਸਰਕਾਰੀ ਕਣਕ ਦੇ ਚਲਾਏ ਜਾ ਰਹੇ ਗੋਰਖਧੰਦੇ 'ਤੇ ਨੱਥ ਪਾਈ ਜਾ ਸਕੇ, ਇਸ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਯੋਜਨਾ ਨਾਲ ਜੁੜੇ ਸਾਰੇ ਲਾਭਪਾਤਰੀ ਪਰਿਵਾਰਾਂ ਦੀ E-KYC ਕਰਵਾਉਣ ਦਾ ਸਮਾਂ ਪਹਿਲਾਂ 30 ਸਤੰਬਰ ਤਕ ਨਿਰਧਾਰਤ ਕੀਤਾ ਗਿਆ ਸੀ, ਜਦਕਿ ਯੂ.ਪੀ. ਤੇ ਬਿਹਾਰ ਸੂਬਿਆਂ ਵਿਚ ਇਹ ਸਮਾਂ ਸੀਮਾਂ ਵਧਾ ਕੇ 31 ਦਸੰਬਰ ਤਕ ਕਰ ਦਿੱਤੀ ਗਈ ਹੈ, ਪਰ ਫ਼ਿਲਹਾਲ ਪੰਜਾਬ ਵਿਚ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਨੂੰ E-KYC ਦਾ ਕੰਮ ਮੁਕੰਮਲ ਕਰਵਾਉਣ ਲਈ ਕੋਈ ਵਿਸ਼ੇਸ਼ ਰਾਹਤ ਨਹੀਂ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8