ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪਟਵਾਰੀਆਂ ਤੇ ਕਾਨੂੰਨਗੋਆਂ ਨੇ ਕੀਤਾ ਇਹ ਐਲਾਨ

Tuesday, May 03, 2022 - 08:22 PM (IST)

ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪਟਵਾਰੀਆਂ ਤੇ ਕਾਨੂੰਨਗੋਆਂ ਨੇ ਕੀਤਾ ਇਹ ਐਲਾਨ

ਚੰਡੀਗੜ੍ਹ : ਸੂਬੇ 'ਚ ਆਉਣ ਵਾਲੇ ਦਿਨਾਂ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਸੂਬ ਭਰ ਦੇ ਪਟਵਾਰੀਆਂ ਤੇ ਕਾਨੂੰਨਗੋਆਂ ਨੇ ਇਕ ਵੱਡਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਭਰ ਦੇ ਸਮੂਹ ਪਟਵਾਰੀ ਅਤੇ ਕਾਨੂੰਨਗੋ 4 ਤੋਂ 6 ਮਈ ਤੱਕ ਸਮੂਹਿਕ ਛੁੱਟੀ 'ਤੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ 9 ਤੋਂ 15 ਮਈ ਤੱਕ ਛੁੱਟੀ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਪਟਵਾਰੀਆਂ ਅਤੇ ਕਾਨੂੰਨਗੋਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਆਪਣੇ ਸਾਥੀ ਦੀਦਾਰ ਸਿੰਘ ਖ਼ਿਲਾਫ਼ ਦਰਜ ਕੀਤਾ ਪਰਚਾ 15 ਮਈ ਤੱਕ ਵਾਪਸ ਲੈਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਸਿੱਧੂ ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਹਾਈਕਮਾਂਡ, ਕਦੇ ਵੀ ਡਿੱਗ ਸਕਦੀ ਹੈ ਗਾਜ

ਜ਼ਿਕਰਯੋਗ ਹੈ ਕਿ ਸੂਬਾ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਪ੍ਰਧਾਨ ਪਟਵਾਰੀ ਦੀਦਾਰ ਸਿੰਘ ਦੇ ਖ਼ਿਲਾਫ਼ ਬਿਨਾਂ ਕਿਸੇ ਵਿਭਾਗੀ ਜਾਂਚ ਦੇ ਵਿਜੀਲੈਂਸ ਵਿਭਾਗ ਵੱਲੋਂ ਐੱਫ. ਆਈ. ਆਰ. ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੀ ਸਮੂਹ ਅਧਿਕਾਰੀਆਂ ਵੱਲੋਂ ਸਖਤ ਨਿੰਦਾ ਕੀਤੀ ਗਈ ਸੀ। ਸੂਬੇ ਭਰ ਦੇ ਪਟਵਾਰੀਆਂ ਤੇ ਕਾਨੂੰਨਗੋਆਂ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਦੀਦਾਰ ਸਿੰਘ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਰੱਦ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ।

ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ 1 ਅਕਤੂਬਰ ਤੋਂ ਘਰ-ਘਰ ਜਾ ਕੇ ਆਟਾ ਸਪਲਾਈ ਕਰਨ ਦੀ ਸ਼ੁਰੂਆਤ ਲਈ ਹਰੀ ਝੰਡੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News