ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ

Wednesday, May 13, 2026 - 04:25 PM (IST)

ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ

ਅੰਮ੍ਰਿਤਸਰ (ਨੀਰਜ)- ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਵੱਲੋਂ ਪਟਵਾਰੀਆਂ ਦੇ ਜ਼ਿਲ੍ਹੇ ਵੀ ਤਬਦੀਲ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਪੰਜ ਪਟਵਾਰੀਆਂ ਦੇ ਹੋਮ ਡਿਸਟ੍ਰਿਕਟ ਤੋਂ ਜ਼ਿਲ੍ਹੇ ਹੋਰ ਜ਼ਿਲ੍ਹਿਆਂ ਵਿਚ ਤਬਦੀਲ ਕੀਤੇ ਗਏ ਹਨ, ਜਿਨ੍ਹਾਂ ਵਿਚ ਰਣਜੀਤ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਦੇ ਧਾਰੜ ਸਰਕਲ ਤੋਂ ਬਰਨਾਲਾ ਵਿਚ ਤਾਇਨਾਤ ਕੀਤਾ ਗਿਆ ਹੈ, ਗੁਰਮੀਤ ਸਿੰਘ ਬੱਗਾ ਨੂੰ ਅੰਮ੍ਰਿਤਸਰ ਦੇ ਸੈਦੋਲੇਹਲ ਸਰਕਲ ਤੋਂ ਫਾਜ਼ਿਲਕਾ ਵਿਚ ਤਾਇਨਾਤ ਕੀਤਾ ਗਿਆ ਹੈ, ਹਰਪ੍ਰਤਾਪ ਸਿੰਘ ਨੂੰ ਅੰਮ੍ਰਿਤਸਰ ਦੇ ਨਿੱਬਰਵਿੰਡ ਸਰਕਲ ਤੋਂ ਮਾਨਸਾ ਵਿਚ ਤਾਇਨਾਤ ਕੀਤਾ ਗਿਆ ਹੈ, ਵਿਕਰਮਜੀਤ ਸਿੰਘ ਨੂੰ ਸ਼੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਵਿਚ ਤਾਇਨਾਤ ਕੀਤਾ ਗਿਆ ਹੈ, ਸ਼ਮਸ਼ੇਰ ਸਿੰਘ ਨੂੰ ਬਠਿੰਡਾ ਤੋਂ ਮੁਕਤਸਰ ਸਾਹਿਬ ਵਿਚ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਦੌਰਾਨ ਜਦੋਂ ਪਟਵਾਰੀਆਂ ਅਤੇ ਤਹਿਸੀਲਦਾਰਾਂ ਵੱਲੋਂ ਹੜਤਾਲ ਕੀਤੀ ਗਈ ਸੀ ਤਾਂ ਸਾਰੇ ਤਹਿਸੀਲਦਾਰਾਂ ਦੀ 200 ਤੋਂ 250 ਕਿਲੋਮੀਟਰ ਦੂਰ ਵਾਲੇ ਜ਼ਿਲ੍ਹਿਆਂ ਵਿਚ ਬਦਲੀ ਕਰ ਦਿੱਤੀ ਗਈ ਸੀ ਪਰ ਇਸ ਵਿਚ ਪਟਵਾਰੀਆਂ ਦੇ ਨਾਮ ਸ਼ਾਮਲ ਨਹੀਂ ਸਨ। ਫਿਲਹਾਲ ਮੌਜੂਦਾ ਹਾਲਾਤਾਂ ਵਿਚ ਪੰਜ ਪਟਵਾਰੀਆਂ ਦੇ ਹੋਰ ਜ਼ਿਲ੍ਹਿਆਂ ਵਿਚ ਤਬਾਦਲੇ ਤੋਂ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਕੁਝ ਹੋਰ ਪਟਵਾਰੀਆਂ ਦੇ ਤਬਾਦਲੇ ਵੀ ਹੋ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News