ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਰਸਤੇ ਕੀਤੇ ਡਾਇਵਰਟ
Wednesday, Sep 18, 2024 - 07:04 PM (IST)
ਸੁਲਤਾਨਪੁਰ ਲੋਧੀ (ਧੀਰ)- ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪਾਵਨ ਸੁਲਤਾਨਪੁਰ ਲੋਧੀ ਵਿਖੇ ਸੀਵਰੇਜ ਦਾ ਕੰਮ ਚੱਲਣ ਕਾਰਨ ਪੁਲਸ ਵੱਲੋਂ ਟਰੈਫਿਕ ਰੂਟ ਵਿੱਚ ਬਦਲਾਅ ਕੀਤਾ ਗਿਆ ਹੈ। ਪੁਲਸ ਵੱਲੋਂ ਲੋਹੀਆਂ, ਜ਼ੀਰਾ ਫਿਰੋਜ਼ਪੁਰ, ਡੱਲਾ ਨਕੋਦਰ ਵੱਲੋਂ ਆਉਣ ਵਾਲੀਆਂ ਸੰਗਤਾਂ ਅਤੇ ਰਾਹਗੀਰਾਂ ਲਈ ਰੇਲਵੇ ਅੰਡਰ ਬ੍ਰਿਜ ਤੋਂ ਹੁੰਦੇ ਹੋਏ ਰੂਰਲ ਚੰਡੀਗੜ੍ਹ ਬਸਤੀ, ਊਧਮ ਸਿੰਘ ਚੌਂਕ ਤੋਂ ਹੁੰਦੇ ਹੋਏ ਰੂਟ ਪਲਾਨ ਤਿਆਰ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ ਡੂੰਘੇ ਸੀਵਰੇਜ ਦਾ ਕੰਮ ਗੁਰਦੁਆਰਾ ਬੇਬੇ ਨਾਨਕੀ ਰੋਡ 'ਤੇ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਆ ਰਹੀ ਸੀ। ਜਿਸ ਨੂੰ ਲੈ ਕੇ ਹੁਣ ਪੁਲਸ ਵੱਲੋਂ ਟਰੈਫਿਕ ਲਈ ਨਵਾਂ ਰੂਟ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀ ਟਰੈਫਿਕ ਰੇਲਵੇ ਅੰਡਰ ਬ੍ਰਿਜ ਤੋਂ ਹੁੰਦੀ ਹੋਈ ਰੁਰਲ ਚੰਡੀਗੜ੍ਹ ਬਸਤੀ, ਸ਼ਹੀਦ ਊਧਮ ਸਿੰਘ ਚੌਂਕ ਵੱਲ ਜਾਵੇਗੀ ਅਤੇ ਵਾਪਸੀ ਵੀ ਵਾਹਨਾਂ ਦੀ ਇਹੀ ਰੂਟ ਮੁਤਾਬਕ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੈਲੇਸ 'ਚ ਲੱਗੀ ਭਿਆਨਕ ਅੱਗ
ਇਹ ਵੀ ਪੜ੍ਹੋ- ਪੰਜਾਬ 'ਚ ਪੈ ਗਿਆ ਡਾਕਾ, ਦਿਨ-ਦਿਹਾੜੇ ਲੁੱਟ ਕੇ ਲੈ ਗਏ ਬੈਂਕ
ਉਨ੍ਹਾਂ ਨੇ ਕਿਹਾ ਕਿ ਜੋ ਸੰਗਤਾਂ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦੀਆਂ ਹਨ, ਉਹ ਵੀ ਇਸ ਰੂਟ ਮੁਤਾਬਕ ਹੀ ਆਉਣ ਅਤੇ ਜਾਣ ਤਾਂ ਜੋ ਕਿ ਉਨ੍ਹਾਂ ਨੂੰ ਟਰੈਫਿਕ ਜਾਮ ਵਿੱਚ ਨਾ ਫਸਣਾ ਪਵੇ। ਉਨ੍ਹਾਂ ਨੇ ਕਿਹਾ ਕਿ ਸੀਵਰੇਜ ਦਾ ਕੰਮ ਚੱਲਣ ਕਾਰਨ ਵਾਹਨਾਂ ਦਾ ਗੁਜਰਨਾ ਔਖਾ ਹੋ ਗਿਆ ਸੀ, ਜਿਸ ਕਾਰਨ ਸੰਗਤ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਿਪਨ ਕੁਮਾਰ ਅਤੇ ਐੱਸ. ਐੱਚ. ਓ. ਹਰਗੁਰਦੇਵ ਸਿੰਘ ਵੱਲੋਂ ਇਹ ਰੂਟ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹਾਏ ਓ ਰੱਬਾ! ਮਾਂ ਤੇ ਦੋ ਜਵਾਨ ਪੁੱਤਾਂ ਦੀਆਂ ਇਕੱਠੇ ਬਲੀਆਂ ਚਿਖਾਵਾਂ, ਬਲਦੇ ਸੀਵੇ ਵੇਖ ਧਾਹਾਂ ਮਾਰ ਰੋਇਆ ਪਿੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ