ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

Friday, Sep 27, 2024 - 02:03 PM (IST)

ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਚੰਡੀਗੜ੍ਹ (ਅੰਕੁਰ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸਹੂਲਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ’ਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।

PunjabKesari

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਤਕਰੀਬਨ 200 ਸਕੂਲਾਂ ’ਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ’ਚੋਂ 118 ਸਕੂਲ ਆਫ਼ ਐਮੀਨੈਂਸ ਹਨ। ਇਨ੍ਹਾਂ ਸਕੂਲਾਂ ਦੇ 10448 ਵਿਦਿਆਰਥੀ ਜਿਨ੍ਹਾਂ ’ਚੋਂ 7698 ਲੜਕੀਆਂ ਅਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 6ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਹਰ ਮਹੀਨੇ ਮਿਲਣਗੇ 500 ਰੁਪਏ, ਕਰੋ ਇਹ ਕੰਮ

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 4304 ਵਿਦਿਆਰਥਣਾਂ 10 ਤੋਂ 20 ਕਿਲੋਮੀਟਰ ਦੀ ਸਫ਼ਰ ਸਹੂਲਤ ਦਾ ਲਾਭ ਲੈ ਰਹੀਆਂ ਹਨ ਜਦਕਿ 1002 ਵਿਦਿਆਰਥਣਾਂ 20 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਸਹੂਲਤ ਦਾ ਲਾਭ ਲੈ ਰਹੀਆਂ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ’ਚ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਸਥਿਤ ਐੱਸ. ਜੀ. ਆਰ. ਐੱਮ ਗਰਲਜ਼ ਸਕੂਲ ਦੀਆਂ 712 ਵਿਦਿਆਰਥਣਾਂ ਬੱਸ ਸਹੂਲਤ ਲਾਭ ਲੈ ਰਹੀਆਂ ਹਨ ਜਦਕਿ ਇਨ੍ਹਾਂ ਤੋਂ ਬਾਅਦ ਦੂਸਰੇ ਨੰਬਰ ’ਤੇ ਬਠਿੰਡਾ ਦੇ ਮਾਲ ਰੋਡ ’ਤੇ ਸਥਿਤ ਸਰਕਾਰੀ ਸਕੂਲ ਦੀਆਂ 645 ਲੜਕੀਆਂ, ਗਰਲਜ਼ ਸਕੂਲ, ਨਹਿਰੂ ਗਾਰਡਨ ਗਰਲਜ਼ ਸਕੂਲ, ਜਲੰਧਰ ਦੀਆਂ 466, ਕੋਟਕਪੂਰਾ 399, ਸਰਕਾਰੀ ਕੰਨਿਆ ਸਕੂਲ, ਅਨੰਦਪੁਰ ਸਾਹਿਬ ਦੀਆਂ 300 ਵਿਦਿਆਰਥਣਾਂ ਅਤੇ ਫ਼ਤਹਿਗੜ੍ਹ ਸਾਹਿਬ ਦੇ ਕੰਨਿਆ ਸਕੂਲ, ਗੋਬਿੰਦਗੜ੍ਹ ਦੀਆਂ 200 ਵਿਦਿਆਰਥਣਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਹੂਲਤ ਸਦਕਾ ਵਿਦਿਆਰਥਣਾਂ ਦੇ ਸਕੂਲ ਸਿੱਖਿਆ ਅੱਧ ਵਿਚਕਾਰ ਛੱਡਣ ਦੇ ਰੁਝਾਨ ਨੂੰ ਵੀ ਠੱਲ ਪਈ ਹੈ ਅਤੇ ਪੰਜਾਬ ਸਰਕਾਰ ਇਸ ਸਹੂਲਤ ਦਾ ਦਾਇਰਾ ਹੌਲੀ-ਹੌਲੀ ਵਧਾ ਰਹੀ ਹੈ।

ਇਹ ਵੀ ਪੜ੍ਹੋ- ਉੱਜੜ ਰਹੀਆਂ ਮਾਵਾਂ ਦੀਆਂ ਕੁੱਖਾਂ, ਨਸ਼ੇ ਦੀ ਦਲਦਲ 'ਚ ਡੁੱਬਦੀ ਜਾ ਰਹੀ ਪੰਜਾਬ ਦੀ ਜਵਾਨੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News