ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
Monday, Dec 25, 2023 - 06:32 PM (IST)

ਚੰਡੀਗੜ੍ਹ/ਅੰਮ੍ਰਿਤਸਰ (ਰਮਨਜੀਤ ਸਿੰਘ) : ਸਕੂਲ ਆਫ਼ ਐਮੀਨੈਂਸ ਦੇ 11ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਸ਼ੁਰੂ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੈਂਪ ਅੰਮ੍ਰਿਤਸਰ ਦੇ ਸਕੂਲ ਆਫ਼ ਐਮੀਨੈਂਸ ਵਿਚ ਲਾਇਆ ਗਿਆ ਹੈ, ਜਿਸ ਵਿਚ ਸੂਬੇ ਦੇ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਦੇ 600 ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ 360 ਸਟਰੈਟਜੀ ਸਿਖਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡੈਂਸ ਅਤੇ ਕੌਂਸਲਿੰਗ ਵਰਕਸ਼ਾਪ ਕਰਵਾਈ ਗਈ ਹੈ। ਬੈਂਸ ਨੇ ਦੱਸਿਆ ਕਿ ਇਹ ਕੈਂਪ 23 ਦਸੰਬਰ ਤੋਂ 31 ਦਸੰਬਰ ਤਕ ਲੱਗ ਰਿਹਾ ਹੈ, ਜਿਸ ਵਿਚ ਭਾਗ ਲੈਣ ਲਈ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਵਲੋਂ ਸਾਰੇ ਹੀ ਵਿਦਿਆਰਥੀਆਂ ਦੀ ਓਰੀਐਂਟੇਸ਼ਨ ਕੀਤੀ ਗਈ ਅਤੇ ਉਨ੍ਹਾਂ ਨੂੰ ਕੈਂਪ ਸਬੰਧੀ ਜਾਗਰੂਕ ਕੀਤਾ ਗਿਆ, ਜਿਸ ਤੋਂ ਬਾਅਦ ਮਾਪਿਆਂ ਦੀ ਸਹਿਮਤੀ ਨਾਲ ਮੈਡੀਕਲ ਅਤੇ ਨਾਨ-ਮੈਡੀਕਲ ਦੇ ਲਗਭਗ 1500 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਸੀ, ਜਿਸ ਉਪਰੰਤ ਟੈਸਟ ਮੈਰਿਟ ਦੇ ਆਧਾਰ ’ਤੇ ਵਿਦਿਆਰਥੀ ਸ਼ਾਰਟ ਲਿਸਟ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ
ਕੈਂਪ ਵਿਚ ਵਿਦਿਆਰਥੀਆਂ ਨੂੰ ਆਈ. ਆਈ. ਟੀ.-ਜੇ. ਈ. ਈ.ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵੱਖ-ਵੱਖ ਨਾਮੀ ਭਾਈਵਾਲ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਵਲੋਂ ਕਰਵਾਈ ਜਾਵੇਗੀ। ਇਸ ਵਿਚ ਨਾ ਕੇਵਲ ਸਕੂਲ ਅਧਿਆਪਕ ਵਿਦਿਆਰਥੀਆਂ ਨੂੰ ਟ੍ਰੇਨਿੰਗ ਦੇਣਗੇ ਸਗੋਂ ਇੰਡਸਟਰੀ ਦੇ ਨਾਮੀ ਟਿਊਟਰ ਵੀ ਵਿਦਿਆਰਥੀਆਂ ਦੇ ਰੂ-ਬ-ਰੂ ਹੋਣਗੇ। ਬੈਂਸ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੀ ਦਿਸ਼ਾ ਵਿਚ ਇਹ ਇਕ ਨਿਵੇਕਲਾ ਕਦਮ ਹੈ।
ਇਹ ਵੀ ਪੜ੍ਹੋ : ਪਾਰਟੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8