ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Thursday, Jun 27, 2024 - 10:35 AM (IST)

ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਲੁਧਿਆਣਾ (ਵਿੱਕੀ)- ਪੰਜਾਬ ਦੇ ਸਕੂਲ ਵਿਭਾਗ ਨੇ ਸੈਸ਼ਨ 2024-25 ਦੌਰਾਨ ਵੱਖ-ਵੱਖ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਲਈ ਰਿਵਾਇਤੀ ਬੱਸ ਪਾਸ ਉਪਲੱਬਧ ਕਰਵਾਉਣ ਦੇ ਸਬੰਧ ’ਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਗਏ। ਇਨ੍ਹਾਂ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਨਵੇਂ ਦਾਖ਼ਲੇ ਲੈਣ ਵਾਲੇ ਅਤੇ ਪਹਿਲਾਂ ਤੋਂ ਦਾਖ਼ਲ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਚੱਲ ਰਹੀਆਂ ਹਨ।

ਇਸ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਸੂਚੀ ਤਿਆਰ ਕਰਨ। ਇਸ ਸੂਚੀ ’ਚ ਸਕੂਲ ਵਾਰ ਰਿਵਾਇਤੀ ਦਰਾਂ ਅਤੇ ਬੱਸ ਪਾਸ ਚਾਹੁਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਦਾ ਵੇਰਵਾ ਸ਼ਾਮਲ ਹੋਣਾ ਚਾਹੀਦਾ। ਇਹ ਜਾਣਕਾਰੀ ਮੈਨੇਜਿੰਗ ਡਾਇਰੈਕਟਰ, ਸਟੇਟ ਟਰਾਂਸਪੋਰਟ ਵਿਭਾਗ ਅਤੇ ਮੈਨੇਜਿੰਗ ਡਾਇਰੈਕਟਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.), ਪਟਿਆਲਾ ਨੂੰ ਭੇਜੀ ਜਾਣੀ ਚਾਹੀਦੀ।

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਹੋਈ ਬਾਰਿਸ਼ ਨਾਲ ਮਿਲੀ ਗਰਮੀ ਤੋਂ ਮਿਲੀ ਰਾਹਤ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਨਾਲ ਹੀ ਸੂਚੀਆ ਇਕ ਪ੍ਰਤੀ ਹੈੱਡ ਆਫਿਸ ਨੂੰ ਭੇਜੀ ਜਾਵੇਗੀ ਤਾਂ ਕਿ ਸਬੰਧਤ ਸੰਸਥਾਨਾਂ ਨੂੰ ਭੇਜੀ ਗਈ ਜਾਣਕਾਰੀ ਅਨੁਸਾਰ ਦਾਅਵਿਆਂ ਦਾ ਭੁਗਤਾਨ ਕਰਦੇ ਸਮੇਂ ਸੂਚੀਆਂ ਦਾ ਮਿਲਾਨ ਕੀਤਾ ਜਾ ਸਕੇ। ਇਸ ਤੋਂ ਇਹ ਯਕੀਨੀ ਕੀਤਾ ਜਾ ਸਕੇਗਾ ਕਿ ਵਿਦਿਆਰਥੀਆਂ ਲਈ ਬੱਸ ਪਾਸ ਬਣਾਉਣ ’ਚ ਕੋਈ ਕਠਿਨਾਈ ਨਾ ਹੋਵੇ। ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ਤ ਕੀਤਾ ਗਿਆ ਹੈ ਕਿ ਉਹ ਇਨ੍ਹਾਂ ਸੂਚੀਆਂ ’ਤੇ ਹਸਤਾਖ਼ਰ ਕਰ ਕੇ ਅਤੇ ਪ੍ਰਮਾਣਿਤ ਕਰ ਕੇ ਭੇਜਣ।

ਇਹ ਕਦਮ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ’ਚ ਰੱਖਦੇ ਹੋਏ ਚੁੱਕਿਆ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਟ੍ਰਾਂਸਪੋਰਟ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ। ਸਿੱਖਿਆ ਵਿਭਾਗ ਨੇ ਇਹ ਵੀ ਯਕੀਨੀ ਕੀਤਾ ਹੈ ਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਸਹੀ ਤਰੀਕੇ ਨਾਲ ਹੋਵੇ ਅਤੇ ਵਿਦਿਆਰਥੀਆਂ ਨੂੰ ਸਮੇਂ ’ਤੇ ਰਿਵਾਇਤੀ ਬੱਸ ਪ੍ਰਾਪਤ ਹੋ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News