ਵਿਦਿਆਰਥੀਆਂ ਲਈ ਅਹਿਮ ਖ਼ਬਰ, 20 ਤੇ 21 ਦਸੰਬਰ ਦੀਆਂ ਪ੍ਰੀਖਿਆਵਾਂ ਮੁਲਤਵੀ
Wednesday, Dec 18, 2024 - 10:43 AM (IST)
ਅੰਮ੍ਰਿਤਸਰ (ਸੰਜੀਵ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਾਲਜਾਂ ਵਿਚ ਚੱਲ ਰਹੇ ਕੋਰਸਾਂ ਦੀਆਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸੀਟਾਂ ਵਿਚੋਂ 20 ਅਤੇ 21 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੇਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਡਾ. ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ 20 ਦਸੰਬਰ ਨੂੰ ਰੱਖੀਆਂ ਗਈਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਹੁਣ 30 ਦਸੰਬਰ ਨੂੰ ਹੋਣਗੀਆਂ ਅਤੇ 21 ਦਸੰਬਰ ਨੂੰ ਰੱਖੀਆਂ ਗਈਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਹੁਣ 11 ਜਨਵਰੀ ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ ’ਤੇ ਵੀ ਉਪਲਬਧ ਹੋਵੇਗੀ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਅਹਿਮ ਖ਼ਬਰ, 31 ਦਸੰਬਰ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਰੱਦ ਹੋਵੇਗੇ ਲਾਇਸੈਂਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8