12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਰੋਲ ਨੰਬਰ ਜਾਰੀ

Thursday, Feb 09, 2023 - 06:23 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ (Admit Card) ਇੰਟਰਨੈਟ 'ਤੇ ਅਪਲੋਡ ਕੀਤੇ ਜਾ ਚੁੱਕੇ ਹਨ। ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ (Admit Card) ਬੋਰਡ ਦੀ ਵੈੱਬ ਸਾਈਟ www.pseb.ac.in ਤੋਂ ਡਾਉੂਨਲੋਡ ਕਰ ਸਕਦੇ ਹਨ। ਰੈਗੁਲਰ/ ਓਪਨ ਸਕੂਲ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗਇੰਨ-ਆਈ-ਡੀ ਤੇ ਅਪਲੋਡ ਕੀਤੇ ਜਾਣਗੇ। ਸਬੰਧਤ ਪ੍ਰੀਖਿਆਰਥੀ ਰੋਲ ਨੰਬਰ ਲੈਣ ਲਈ ਆਪੋ ਆਪਣੇ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ- 15 ਲੱਖ ਰਿਸ਼ਵਤ ਲੈਣ 'ਤੇ PSPCL ਦਾ ਵਧੀਕ ਸੁਪਰਡੈਂਟ ਇੰਜੀਨੀਅਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦੇਣ ਲਈ ਫੀਸ ਭਰੀ ਹੋਵੇ ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈੱਬ-ਸਾਈਟ ਤੋਂ ਡਾਉਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿਪ ਜਾਂ ਐਡਮਿਟ ਕਾਰਡ ਤੇ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਮਿਤੀ 17-02-2023 ਤੱਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰੀਖਿਆ ਸ਼ਾਖਾ ਦੇ ਸਬੰਧਤ ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਤਰੁੱਟੀ ਦੂਰ ਕਰਵਾ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਖਰੇ ਤੌਰ ਤੇ ਕੋਈ ਵੀ ਰੋਲ ਨੰਬਰ ਸਲਿਪ (Admit Card) ਡਾਕ ਰਾਹੀਂ ਨਹੀਂ ਭੇਜੇ ਜਾਣਗੇ।

ਇਹ ਵੀ ਪੜ੍ਹੋ- ਧਨੌਲਾ ਵਿਖੇ ਕਾਰ ਸਵਾਰਾਂ ਨਾਲ ਵਾਪਰੀ ਅਣਹੋਣੀ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ 2 ਗੱਭਰੂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News