ਸਰਕਾਰੀ ਸਕੂਲਾਂ 'ਚ ਹੋਣ ਜਾ ਰਹੇ ਕਈ ਬਦਲਾਅ, ਬੱਚਿਆਂ ਦੇ ਮਾਪਿਆਂ ਲਈ ਵੱਡੀ ਖ਼ੁਸ਼ਖ਼ਬਰੀ
Wednesday, Apr 12, 2023 - 09:58 AM (IST)
ਲੁਧਿਆਣਾ (ਵਿੱਕੀ) : ਸੂਬੇ ਦੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ’ਚ ਹੁਣ ਆਉਣ ਵਾਲੇ ਸੈਸ਼ਨ ਤੋਂ ਕਈ ਬਦਲਾਅ ਦੇਖਣ ਨੂੰ ਮਿਲਣਗੇ। ਸਭ ਤੋਂ ਅਹਿਮ ਬਦਲਾਅ ਬੱਚਿਆਂ ਦੇ ਮਾਪਿਆਂ ਨੂੰ ਸਿੱਧੇ ਸਕੂਲਾਂ ਨਾਲ ਜੋੜਨ ਨੂੰ ਲੈ ਕੇ ਹੈ, ਜਿਸ ਨਾਲ ਮਾਪੇ ਹਰ ਮਹੀਨੇ ਆਪਣੇ ਬੱਚੇ ਦਾ ਸਕੂਲ ’ਚ ਹੋ ਰਿਹਾ ਸਰਵਪੱਖੀ ਵਿਕਾਸ ਵੇਖ ਸਕਣਗੇ। ਸਰਕਾਰੀ ਸਕੂਲਾਂ ’ਚ ਹੁਣ ਨਿੱਜੀ ਸਕੂਲਾਂ ਦੀ ਤਰਜ਼ ’ਤੇ ਹਰ ਮਹੀਨੇ ਨਵੀਂ ਤੋਂ ਨਵੀਂ ਗਤੀਵਿਧੀ ਕਰਵਾਈ ਜਾਵੇਗੀ, ਜਿਸ ਵਿਚ ਪਰਫਾਰਮ ਕਰਨ ਵਾਲੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਵਿਭਾਗ ਵਲੋਂ ਪੇਰੈਂਟਸ ਅਤੇ ਪਿੰਡਾਂ ਦੇ ਪਤਵੰਤੇ ਵਿਅਕਤੀਆਂ ਨੂੰ ਸੱਦੇ ਜਾਣ ਦੀ ਯੋਜਨਾ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ
ਇਸ ਸਬੰਧੀ ਨਿਰਦੇਸ਼ ਸਕੂਲਾਂ ਨੂੰ ਜਾਰੀ ਕਰ ਦਿੱਤੇ ਗਏ ਹਨ। ਵਿਭਾਗ ਨੇ ਸੈਸ਼ਨ ਦੀ ਸ਼ੁਰੂਆਤ ਵਿਚ ਹੀ ਐਕਟੀਵਿਟੀ ਕੈਲੰਡਰ ਵੀ ਜਾਰੀ ਕਰ ਦਿੱਤਾ ਹੈ। ਵਿਭਾਗ ਦਾ ਯਤਨ ਹੈ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ’ਚ ਪੜ੍ਹ ਰਹੇ ਨੰਨ੍ਹੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੀਨਾਵਾਰ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਕਿ ਬੱਚਿਆਂ ਨੂੰ ਕਿਤਾਬਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਨਾਲ ਵੀ ਜੋੜਿਆ ਜਾ ਸਕੇ। ਜ਼ਿਕਰਯੋਗ ਹੈ ਕਿ ਨਿੱਜੀ ਸਕੂਲਾਂ ’ਚ ਹਰ ਮਹੀਨੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਸ ਵਿਚ ਬੱਚਿਆਂ ਦੇ ਮਾਪਿਆਂ ਨੂੰ ਸੱਦਾ ਦੇ ਕੇ ਬੱਚਿਆਂ ਦੀ ਕਲਾ ਦਿਖਾਈ ਜਾਂਦੀ ਹੈ ਪਰ ਸਰਕਾਰੀ ਸਕੂਲਾਂ ’ਚ ਪਹਿਲਾਂ ਕੋਈ ਗਤੀਵਿਧੀ ਹੁੰਦੀ ਸੀ ਤਾਂ ਮਾਪਿਆਂ ਨੂੰ ਨਹੀਂ ਬੁਲਾਇਆ ਜਾਂਦਾ ਸੀ ਪਰ ‘ਆਪ’ ਸਰਕਾਰ ਨੇ ਇਹ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ
ਫੇਸਬੁਕ ਅਤੇ ਵ੍ਹਟਸਐਪ ਗਰੁੱਪਾਂ ਵਿਚ ਸ਼ੇਅਰ ਹੋਵੇਗੀ ਵੀਡੀਓ ਤੇ ਫੋਟੋ
ਵਿਭਾਗ ਵੱਲੋਂ ਇਸ ਸੰਬੰਧੀ ਗਤੀਵਿਧੀਆਂ ਦੀ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਇਹ ਮਹੀਨਾਵਾਰ ਗਤੀਵਿਧੀਆਂ ਕਰਵਾਉਣ ਸਮੇਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਮਦਦ ਕੀਤੀ ਜਾਵੇਗੀ। ਸਕੂਲ ਮੁਖੀ ਯਕੀਨੀ ਬਣਾਉਣਗੇ ਕਿ ਜਿਸ ਦਿਨ ਇਹ ਗਤੀਵਿਧੀ ਕਰਵਾਈ ਜਾਣੀ ਹੈ, ਉਸ ਦਿਨ ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ/ਸ਼ਹਿਰ ਦੇ ਪਤਵੰਤੇ ਲੋਕਾਂ ਨੂੰ ਵੀ ਸਕੂਲ ਵਿਚ ਆਉਣ ਦਾ ਸੱਦਾ ਦਿੱਤਾ ਜਾਵੇ। ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਕਲਾਕ੍ਰਿਤੀਆਂ ਨੂੰ ਡਿਸਪਲੇ ਬੋਰਡ ’ਤੇ ਪ੍ਰਦਰਸ਼ਿਤ ਕੀਤਾ ਜਾਵੇ। ਇਨ੍ਹਾਂ ਦੀ ਫੋਟੋ ਅਤੇ ਵੀਡੀਓ ਬੱਚਿਆਂ ਦੇ ਵ੍ਹਟਸਐਪ ਗਰੁੱਪ ਵਿਚ ਸਾਂਝੀ ਕੀਤੀ ਜਾਵੇ। ਵਿਦਿਆਰਥੀਆਂ ਵੱਲੋਂ ਇਨ੍ਹਾਂ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਤਿਆਰ ਕੀਤੀਆਂ ਕਲਾਕ੍ਰਿਤੀਆਂ, ਫੋਟੋ ਅਤੇ ਵੀਡੀਓ ਸਕੂਲ ਫੇਸਬੁਕ ਪੇਜ, ਵ੍ਹਟਸਐਪ ’ਤੇ ਸ਼ੇਅਰ ਕੀਤੀਆਂ ਜਾਣ।
ਇਹ ਵੀ ਪੜ੍ਹੋ : ਬਠਿੰਡਾ ਕੇਂਦਰੀ ਜੇਲ੍ਹ 'ਚ ਵੀਡੀਓ ਬਣਾ ਵਾਇਰਲ ਕਰਨ ਵਾਲੇ ਕੈਦੀਆਂ 'ਤੇ ਵੱਡਾ ਖ਼ੁਲਾਸਾ
ਇਹ ਹੋਣਗੀਆਂ ਗਤੀਵਿਧੀਆਂ
ਜਾਣਕਾਰੀ ਮੁਤਾਬਕ ਇਨ੍ਹਾਂ ਗਤੀਵਿਧੀਆਂ ਵਿਚ ਕਣਕ ਦੀ ਬੱਲੀ ਬਣਾਉਣਾ, ਫੋਟੋ ਫ੍ਰੇਮ ਬਣਾਉਣਾ, ਕੋਲਾਜ ਬਣਾਉਣਾ, ਝੂਲਾ ਬਣਾਉਣਾ, ਗੁੱਡੀ ਬਣਾਉਣਾ, ਮਾਸਕ ਬਣਾਉਣਾ, ਲਾਲਟੈਣ ਬਣਾਉਣਾ, ਬਾਲ ਮੇਲਾ, ਲੱਕੜ ਦੀ ਕਲਿੱਪ ਅਤੇ ਸਟਿਕਸ ਦੀ ਵਰਤੋਂ ਕਰਦੇ ਹੋਏ ਹਵਾਈ ਜਹਾਜ਼ ਬਣਾਉਣਾ, ਟ੍ਰਾਈ ਕਲਰ ਦਾ ਪੇਜ ਬਣਾਉਣਾ, ਸਪੋਰਟਸ ਡੇ, ਕਾਗਜ਼ ਦੀ ਪਿਚਕਾਰੀ ਬਣਾਉਣ ਦੇ ਨਾਲ ਗ੍ਰੈਜੂਏਸ਼ਨ ਸੈਰਾਮਨੀ ਨੂੰ ਮਹੀਨਾਵਾਰ ਗਤੀਵਿਧੀਆਂ ਵਿਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ