ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਨਤੀਜਾ
Saturday, May 25, 2024 - 11:04 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ 29 ਅਤੇ 30 ਅਪ੍ਰੈਲ ਨੂੰ ਲਈ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਦਸਵੀਂ ਜਮਾਤ ਦੇ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਇਹ ਪ੍ਰੀਖਿਆ ਦਿੱਤੀ ਸੀ, ਉਹ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਵੇਖ ਸਕਦੇ ਹਨ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬ ਸਾਈਟ 'ਤੇ ਜਾ ਕੇ ਆਸਾਨੀ ਨਾਲ ਆਪਣਾ ਨਤੀਜਾ ਹਾਸਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਨਵੀਂ ਬੋਲੈਰੋ ਲੈ ਕੇ ਮੱਥਾ ਟੇਕਣ ਗਈ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 4 ਦੀ ਮੌਤ, ਬੱਚਾ ਪਾਣੀ 'ਚ ਰੁੜਿਆ