ਪੰਜਾਬ ਦੇ ਅਧਿਆਪਕਾਂ ਲਈ ਬੇਹੱਦ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

Thursday, Jul 18, 2024 - 11:57 AM (IST)

ਪੰਜਾਬ ਦੇ ਅਧਿਆਪਕਾਂ ਲਈ ਬੇਹੱਦ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

ਲੁਧਿਆਣਾ (ਵਿੱਕੀ): ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਰਜਿਸਟਰਾਂ 'ਤੇ ਨਹੀਂ ਸਗੋਂ ਆਨਲਾਈਨ ਲੱਗਿਆ ਕਰੇਗੀ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਿੰਸੀਪਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪ੍ਰੇਮਿਕਾ ਦੇ ਪਤੀ ਦਾ ਕਤਲ ਕਰਨ ਜਾ ਰਿਹਾ ਸੀ ਆਸ਼ਿਕ! ਰਾਹ 'ਚ ਉਹ ਹੋਇਆ ਜੋ ਕਿਸੇ ਨੇ ਨਹੀਂ ਸੀ ਸੋਚਿਆ

ਦਰਅਸਲ, ਪਹਿਲਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਹਾਜ਼ਰੀ ਰਜਿਸਟਰ 'ਤੇ ਲਗਾ ਕੇ ਫ਼ਿਰ ਉਸ ਨੂੰ ਪੋਰਟਲ 'ਤੇ ਅਪਲੋਡ ਕੀਤਾ ਜਾਂਦਾ ਸੀ। ਇਸ ਨਾਲ ਅਧਿਆਪਕਾਂ ਨੂੰ ਦੋਹਰੀ ਮਿਹਨਤ ਕਰਨੀ ਪੈਂਦੀ ਹੈ। ਇਸ ਸਮੱਸਿਆ ਨੂੰ ਮੁੱਖ ਰਖਦਿਆਂ ਹੁਣ ਸਕੂਲਾਂ ਵੱਲੋਂ ਵਰਤੀ ਜਾਂਦੀ ਮੋਬਾਈਲ ਐਪ ePunjab School Login ਵਿਚ ਵਿਦਿਆਰਥੀਆਂ ਦੀ ਹਾਜ਼ਰੀ ਲਗਾਉਣ ਦਾ ਫੀਚਰ ਦੇ ਦਿੱਤਾ ਗਿਆ ਹੈ। ਸੂਬੇ ਦੇ ਸਮੂਹ ਸਿੱਖਿਆ ਅਫ਼ਸਰਾਂ ਅਤੇ ਪ੍ਰਿੰਸੀਪਲਾਂ ਨੂੰ ਆਨਲਾਈਨ ਹਾਜ਼ਰੀ ਲਗਵਾਉਣੀ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! ਛੇਤੀ ਕਰ ਲਓ ਇਹ ਕੰਮ

ਇੰਝ ਲੱਗੇਗੀ ਹਾਜ਼ਰੀ

ਅਧਿਆਪਕਾਂ ਨੂੰ ਹਾਜ਼ਰੀ ਲਗਾਉਣ ਲਈ ePunjab School Login ਖੋਲ੍ਹਣਾ ਹੋਵੇਗਾ। ਇਸ ਵਿਚ Student Attendance ਦੇ ਆਪਸ਼ਨ 'ਤੇ ਟੈਪ ਕਰਨ ਨਾਲ ਵਿਦਿਆਰਥੀਆਂ ਦੀ ਜਮਾਤ ਸਲੈਕਟ ਕਰਨੀ ਹੋਵੇਗੀ। ਜਮਾਤ ਚੁਣਦਿਆਂ ਹੀ ਵਿਦਿਆਰਥੀਆਂ ਦੀ ਸੂਚੀ ਸਾਹਮਣੇ ਆ ਜਾਵੇਗੀ। ਅਧਿਆਪਕਾਂ ਨੂੰ ਇਨ੍ਹਾਂ ਵਿਚੋਂ ਸਿਰਫ਼ ਗੈਰ-ਹਾਜ਼ਰ ਵਿਦਿਆਰਥੀਆਂ ਦੇ ਨਾਂ ਸਲੈਕਟ ਕਰਨੇ ਹੋਣਗੇ। ਇਸ ਨਾਲ ਬਾਕੀ ਵਿਦਿਆਰਥੀਆਂ ਦੀ ਹਾਜ਼ਰੀ ਲੱਗ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News