''ਅਸ਼ੀਰਵਾਦ'' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ

Thursday, Feb 16, 2023 - 07:14 PM (IST)

''ਅਸ਼ੀਰਵਾਦ'' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ- 'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਰਾਜ ਵਿੱਚ ਅਸ਼ੀਰਵਾਦ ਸਕੀਮ ਤਹਿਤ ਮਾਰਚ 2022 ਤੋਂ ਅਨੁਸੂਚਿਤ ਜਾਤੀਆਂ ਦੇ 21662 ਲਾਭਪਾਤਰੀ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾ ਦੇ 13385 ਲਾਭਪਾਤਰੀ, ਕੁੱਲ 35047 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਪੈਡਿੰਗ ਸਨ, ਜਿਨ੍ਹਾਂ ਦੀ ਕੁੱਲ 17849.37 ਲੱਖ ਰੁਪਏ ਦੇਣਦਾਰੀ ਬਣਦੀ ਸੀ। ਮੌਜੂਦਾ ਸਰਕਾਰ ਵੱਲੋਂ ਫਰਵਰੀ 2022 ਤੱਕ ਕੁੱਲ 35047 ਲਾਭਪਾਤਰੀਆਂ ਨੂੰ 17849.37 ਲੱਖ ਰੁਪਏ ਦਾ ਲਾਭ ਦੇ ਦਿਤਾ ਗਿਆ ਹੈ। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ ਦੇ 33983 ਲਾਭਪਾਤਰੀਆਂ ਲਈ 17331.33 ਲੱਖ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 16206 ਰਹਿੰਦੇ ਲਾਭਪਾਤਰੀਆਂ 8265.06 ਲੱਖ ਰੁਪਏ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 7 ਜਨਮਾਂ ਦਾ ਸਾਥ ਨਿਭਾਉਣ ਵਾਲਾ ਪਤੀ ਹੀ ਨਿਕਲਿਆ ਕਾਤਲ, ਜ਼ਹਿਰ ਦਾ ਟੀਕਾ ਲਗਾ ਕੇ ਪਤਨੀ ਨੂੰ ਦਿੱਤੀ ਬੇਰਹਿਮ ਮੌਤ

PunjabKesari

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਸਬੰਧੀ ਲਾਭਪਾਤਰੀ ਘਰ ਬੈਠੇ ਹੀ ਵਿੱਤੀ ਲਾਭ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਦੀ 15 ਨਵੰਬਰ 2022 ਨੂੰ ਸ਼ੁਰੂਆਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਵੇਗਾ। ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਲਾਭਪਾਤਰੀਆਂ ਆਫਲਾਈਨ/ਆਨਲਾਈਨ ਦੋਨੋ ਢੰਗਾਂ ਨਾਲ 31 ਮਾਰਚ 2023 ਤੱਕ ਦਰਖ਼ਾਸਤਾਂ ਦੇ ਸਕਦੇ ਹਨ। ਆਨਲਾਈਨ ਦਰਖ਼ਾਸਤਾਂ ਪ੍ਰਾਪਤ ਕਰਨ ਦੀ ਮੁਕੰਮਲ ਪ੍ਰਕਿਰਿਆ ਅਪ੍ਰੈਲ 2023 ਤੋਂ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਇਕ ਪਰਿਵਾਰ ਦੀਆਂ ਦੋ ਲੜਕੀਆਂ ਜੋ ਪੰਜਾਬ ਰਾਜ ਦੇ ਵਸਨੀਕ ਹੋਣ ਅਤੇ ਉਨ੍ਹਾਂ ਦੀ ਸਲਾਨਾ ਆਮਦਨ 32790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ, ਨੂੰ ਦਿੱਤੀ ਜਾਂਦੀ ਹੈ। ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬਿਨੈਕਾਰ ਆਪਣੀ ਦਰਖ਼ਾਸਤ ਵਿਆਹ ਤੋਂ ਪਹਿਲਾ ਜਾਂ ਵਿਆਹ ਦੀ ਮਿਤੀ ਤੋਂ 30 ਦਿਨ ਬਾਅਦ ਤੱਕ ਦੇ ਸਕਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਹਜ਼ਾਰਾਂ ਲੋਕਾਂ ਨੂੰ ਇਸ ਵਾਰ ਨਹੀਂ ਮਿਲੇਗੀ 2 ਰੁਪਏ ਵਾਲੀ ਕਣਕ, ਕਈ ਕਾਰਡਧਾਰਕਾਂ ਦੇ ਕੱਟੇ ਜਾਣਗੇ ਨਾਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News