ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ

Monday, Aug 07, 2023 - 04:32 PM (IST)

ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਂਡਿੰਗ 372 ਕੇਸਾਂ ਲਈ 75.48 ਲੱਖ ਰੁਪਏ ਦੀ ਰਾਸ਼ੀ ਖ਼ਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ। 

ਇਹ ਵੀ ਪੜ੍ਹੋ : ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ ’ਚ ਫਗਵਾੜਾ ਦੇ ਨਾਮੀ ਕਾਰੋਬਾਰੀ ਦੇ ਪੁੱਤ ਖ਼ਿਲਾਫ਼ ਸਖ਼ਤ ਕਾਰਵਾਈ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਆਸ਼ੀਰਵਾਦ ਸਕੀਮ ਦੇ ਸਾਲ 2011-12 ਤੋਂ ਸਾਲ 2012-13 ਅਤੇ ਸਾਲ 2015-16 ਤੋਂ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖ਼ਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਆਸ਼ੀਰਵਾਦ ਸਕੀਮ ਦੇ 14 ਜ਼ਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖ਼ਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀਂ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਿੰਡਾਂ ਲਈ ਬਣਾਈ ਇਹ ਖ਼ਾਸ ਯੋਜਨਾ ਬੁਰੀ ਤਰ੍ਹਾਂ ਹੋਈ ਫ਼ੇਲ੍ਹ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਮਾਨ ਸਰਕਾਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਇਹ ਵੀ ਪੜ੍ਹੋ :  ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਨਾਲ ਸਬੰਧਤ ਕੁੜੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ :   ਮਿਲਣ ਦਾ ਲਾਰਾ ਲਾ ਕੇ ਨਾ ਆਈ ਪ੍ਰੇਮਿਕਾ, ਤਹਿਸ਼ 'ਚ ਆਏ ਪ੍ਰੇਮੀ ਨੇ ਦਿੱਤਾ ਨਾ ਭੁੱਲਣਵਾਲਾ ਦੁੱਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Harnek Seechewal

Content Editor

Related News