ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ

Friday, Feb 14, 2025 - 01:20 PM (IST)

ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਹੋਲਾ-ਮਹੱਲਾ ਮੌਕੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹਰਚਰਨ ਸਿੰਘ ਭੁੱਲਲ ਡੀ. ਆਈ. ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ-ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿੱਚ 24/7 ਤਾਇਨਾਤ ਰਹਿਣਗੇ, ਜਿਨ੍ਹਾਂ ਦੀ ਸੁਪਰਵੀਜਨ 50 ਪੁਲਸ ਦੇ ਗਜ਼ਟਿਡ ਅਫ਼ਸਰ ਕਰਨਗੇ। ਮੇਲਾ ਖੇਤਰ ਨੁੰ 11 ਸੈਕਟਰਾਂ ਵਿਚ ਵੰਡਿਆ ਗਿਆ ਹੈ, 21 ਵਾਹਨ ਪਾਰਕਿੰਗ ਬਣਾਏ ਗਏ ਹਨ, ਹਰ ਪਾਰਕਿੰਗ ਤੋਂ ਸ਼ਟਲ ਬੱਸ ਸਰਵਿਸ ਚਲਾਈ ਜਾਵੇਗੀ।

ਬੀਤੇ ਦਿਨ ਪੁਲਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫ਼ਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਚਰਨ ਸਿੰਘ ਭੁੱਲਰ ਡੀ. ਆਈ. ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ-ਮਹੱਲਾ ਤੋਂ ਪਹਿਲਾਂ ਪੁਲਸ ਵਿਭਾਗ ਨੂੰ ਹੋਰ ਚੁਸਤ ਦਰੁਸਤ ਅਤੇ ਸ਼ਰਧਾਲੂਆਂ ਨਾਲ ਮਿਲਾਪੜਾ ਸਬੰਧ ਰੱਖਣ ਲਈ ਵਿਸੇਸ਼ ਸਿਖਲਾਈ ਕੈਂਪ ਲਗਾਇਆ ਜਾਵੇਗਾ। 

ਇਹ ਵੀ ਪੜ੍ਹੋ : ਮਹਾਕੁੰਭ ਗਏ ਪੰਜਾਬ ਦੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, ਦੋ ਦੀ ਮੌਤ, ਮਚਿਆ ਚੀਕ-ਚਿਹਾੜਾ

ਉਨ੍ਹਾਂ ਨੇ ਦੱਸਿਆ ਕਿ ਮੇਲਾ ਖੇਤਰ ਵਿੱਚ ਰੂਟ ਡਾਈਵਰਟ ਕਰਕੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਕੀਤੀ ਜਾ ਰਹੀ ਹੈ। ਸਾਰੀਆਂ 21 ਪਾਰਕਿੰਗਾਂ ਤੋਂ ਸਟਲ ਬੱਸ ਸਰਵਿਸ ਚੱਲੇਗੀ, ਜੋ ਸ਼ਰਧਾਲੂਆਂ ਦੀ ਗੁਰਧਾਮਾਂ ਦੇ ਦਰਸ਼ਨ ਕਰਵਾ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਏਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਮੇਲਾ ਖੇਤਰ ਦੇ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾ ਰਹੇ ਹਨ, ਵਾਚ ਵਾਟਰ ਅਤੇ ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ, ਜੋ ਸਮੁੱਚੇ ਮੇਲਾ ਖੇਤਰ 'ਤੇ ਨਜ਼ਰ ਰੱਖਣਗੇ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਦੀਆਂ ਮੀਟਿੰਗਾਂ ਲਗਾਤਾਰ ਕੀਤੀਆ ਜਾ ਰਹੀਆਂ ਹਨ।

ਇਸ ਮੌਕੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ, ਐੱਸ. ਪੀ. ਰਾਜਪਾਲ ਸਿੰਘ ਹੁੰਦਲ, ਐੱਸਪੀ ਨਵਨੀਤ ਸਿੰਘ ਮਾਹਲ, ਰੁਪਿੰਦਰ ਕੌਰ ਸਰਾਂ ਐੱਸ. ਪੀ, ਜਸਪ੍ਰੀਤ ਸਿੰਘ ਐੱਸ. ਡੀ. ਐੱਮ. ਕਮ ਮੇਲਾ ਅਫ਼ਸਰ, ਅਜੇ ਸਿੰਘ ਡੀ. ਐੱਸ. ਪੀ, ਕੁਲਬੀਰ ਸਿੰਘ ਸੰਧੂ ਡੀ. ਐੱਸ. ਪੀ. ਨੰਗਲ, ਰਾਜਪਾਲ ਗਿੱਲ ਡੀ. ਐੱਸ. ਪੀ. ਰੂਪਨਗਰ, ਮਨਜੀਤ ਸਿੰਘ ਓਲਖ ਡੀ. ਐੱਸ. ਪੀ. ਚਮਕੌਰ ਸਾਹਿਬ, ਮੋਹਿਤ ਸਿੰਗਲਾ ਡੀ. ਐੱਸ. ਪੀ. ਹੈਡ ਕੁਆਰਟਰ, ਜ਼ਸਨ ਸਿੰਘ ਗਿੱਲ ਡੀ. ਐੱਸ. ਪੀ. ਸੀ. ਏ. ਡਬਲਿਊ, ਜੈਸਮੀਨ ਕੌਰ ਡੀ. ਐੱਸ. ਪੀ, ਚੌਂਕੀ ਇੰਚਾਰਜ ਸਬ ਇੰਸਪੈਕਟਰ ਗੁਰਮੁਖ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ: ਦੁਬਈ 'ਚ ਨਵਾਂਸ਼ਹਿਰ ਦੇ ਵਿਅਕਤੀ ਦੀ ਮੌਤ, 8 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News