ਮਾਤਾ ਚਿੰਤਪੂਰਨੀ ਮੇਲਿਆਂ ’ਚ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
Tuesday, Jul 12, 2022 - 06:38 PM (IST)
ਹੁਸ਼ਿਆਰਪੁਰ (ਘੁੰਮਣ) : 28 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੂਰਨੀ ਮੇਲੇ ਵਿਚ ਇਸ ਵਾਰ ਲੰਗਰ ਦੌਰਾਨ ਡੀ. ਜੇ. ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫ਼ੈਸਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਹਾਜ਼ਰੀ ਵਿਚ ਕੀਤੀ ਗਈ ਮੀਟਿੰਗ ਦੌਰਾਨ ਹਿੰਦੂ ਭਾਈਚਾਰੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਲਿਆ ਗਿਆ। ਕੈਬਨਿਟ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਮਾਤਾ ਚਿੰਤਪੂਰਨੀ ਮੇਲੇ ਵਿਚ ਲੰਗਰ ਲਾਉਣ ਦੌਰਾਨ ਸਫਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਭਵਿੱਖਬਾਣੀ, ਆਉਂਦੇ ਦਿਨਾਂ ’ਚ ਪੰਜਾਬ ਅੰਦਰ ਖੁੱਲ੍ਹ ਕੇ ਵਰ੍ਹਣਗੇ ਬੱਦਲ
ਮੀਟਿੰਗ ਦੌਰਾਨ ਇਹ ਵੀ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਗਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ 31 ਜੁਲਾਈ, 2, 3 ਅਤੇ 4 ਅਗਸਤ ਨੂੰ ਟ੍ਰੈਫਿਕ ਦਾ ਡਾਇਵਰਸ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੂਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪੂਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮੱਤੇਵਾੜਾ ਪ੍ਰੋਜੈਕਟ ਹੋਵੇਗਾ ਰੱਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।