ਜਲੰਧਰ ਜ਼ਿਲ੍ਹੇ ਦੇ ਕਿਸਾਨਾਂ ਲਈ ਅਹਿਮ ਖ਼ਬਰ, ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ

10/03/2023 6:48:42 PM

ਜਲੰਧਰ (ਬਿਊਰੋ) : ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਕਈ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਕਰਦੀਆਂ ਹਨ। 

ਇਹ ਵੀ ਪੜ੍ਹੋ- ਨਵਜੋਤ ਸਿੱਧੂ ਹੋਏ ਸਰਗਰਮ ‘ਦਿੱਲੀਓਂ’ ਤਾਰ ‘ਖੜਕਣ’ ਦੀ ਚਰਚਾ

ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਦਾ ਨੁਕਸਾਨ ਹੁੰਦਾ ਹੈ ਅਤੇ ਮਿੱਟੀ ਵਿੱਚ ਮੌਜੂਦ ਕਈ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਧੂੰਏਂ ਦੀ ਸੰਘਣੀ ਪਰਤ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਸੜਕ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News