ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

Saturday, May 11, 2024 - 06:24 PM (IST)

ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

ਬੁਢਲਾਡਾ (ਬਾਂਸਲ) : ਪੰਜਾਬ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕ ਅਰਧ ਸੂਚਨਾ ਜਾਰੀ ਕਰਦਿਆਂ ਕਿਸਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਕਰਨ। ਅਰਧ ਸੂਚਨਾ 'ਚ ਦਰਸਾਇਆ ਗਿਆ ਹੈ ਕਿ ਖੇਤਰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰ ਰਾਸ਼ਟਰੀ ਸਰਹੱਦਾਂ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ 11 ਜੂਨ ਤੋਂ ਫਸਲ ਪੱਕਣ ਤੱਕ ਨਹਿਰੀ ਪਾਣੀ ਅਤੇ 8 ਘੰਟੇ ਰੋਜ਼ਾਨਾ ਬਿਜਲੀ ਸਪਲਾਈ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ, ਮਾਂ-ਧੀ ਨੇ ਇਕ-ਦੂਜੇ ਦਾ ਹੱਥ ਫੜ ਟਰੇਨ ਹੇਠਾਂ ਆ ਕੀਤੀ ਖ਼ੁਦਕੁਸ਼ੀ

ਇਸੇ ਤਰ੍ਹਾਂ ਖੇਤਰ ਮੋਗਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐੱਸ. ਏ. ਐਸ. ਨਗਰ ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕਿਸਾਨਾਂ ਨੂੰ 15 ਜੂਨ ਤੋਂ ਫਸਲ ਪੱਕਣ ਤੱਕ ਨਹਿਰੀ ਪਾਣੀ, ਟਿਊਬਵੈਲਾਂ ਰਾਹੀਂ ਅਤੇ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।  

ਇਹ ਵੀ ਪੜ੍ਹੋ : ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਨੌਜਵਾਨਾਂ ਨਾਲ ਪਤੀ-ਪਤਨੀ ਦਾ ਵੱਡਾ ਕਾਰਾ, ਪੂਰੀ ਘਟਨਾ ਜਾਣ ਉਡਣਗੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News