ਚੋਣਾਂ ਦੇ ਮੱਦੇਨਜ਼ਰ ਲੋਕਾਂ ਲਈ ਜ਼ਰੂਰੀ ਖ਼ਬਰ, ਇਹ Documents ਦਿਖਾ ਕੇ ਵੀ ਪਾ ਸਕਦੇ ਹੋ ਵੋਟ
Wednesday, May 01, 2024 - 12:06 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੈਂਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ ਪਰ ਵਿਅਕਤੀ ਦਾ ਨਾਂ ਵੋਟਰ ਸੂਚੀ 'ਚ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਕੈਬ ਬੁਕਿੰਗ ਕਰਨ ਵਾਲਿਆਂ ਨਾਲ ਜੁੜੀ ਅਹਿਮ ਖ਼ਬਰ, ਡਰਾਈਵਰਾਂ ਨੇ ਲਿਆ ਵੱਡਾ ਫ਼ੈਸਲਾ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਚੋਣ ਫੋਟੋ ਪਛਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਰਾਹੀਂ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਐੱਮ. ਪੀ. ਐੱਮ. ਐੱਲ. ਏ. ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਛਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ ਨੂੰ ਤੜਕਸਾਰ ਕਰ 'ਤਾ ਸੀਲ, ਚਾਰੇ ਪਾਸੇ ਪੁਲਸ ਹੀ ਪੁਲਸ, ਜਾਣੋ ਪੂਰਾ ਮਾਮਲਾ
ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ 'ਇਸ ਵਾਰ 70 ਪਾਰ' ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8