ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

Wednesday, Sep 06, 2023 - 06:07 PM (IST)

ਚੰਡੀਗੜ੍ਹ (ਪਾਲ) : ਸ਼ਹਿਰ ’ਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਦਿਨ ਦਾ ਤਾਪਮਾਨ ਲਗਾਤਾਰ ਉੱਪਰ ਵੱਲ ਰਿਕਾਰਡ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਨੂੰ ਜਲਦ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਅਗਲੇ ਕੁਝ ਦਿਨਾਂ 'ਚ ਮੌਸਮ ਤੇਜ਼ੀ ਨਾਲ ਬਦਲ ਜਾਵੇਗਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਬਦਲਾਅ ਹੋਵੇਗਾ। ਅਗਲੇ ਹਫ਼ਤੇ ਦਿਨ ਦੇ ਘੱਟੋ-ਘੱਟ ਤਾਪਮਾਨ ’ਚ ਦੋ ਡਿਗਰੀ ਦੀ ਗਿਰਾਵਟ ਆਵੇਗੀ।ਮੰਗਲਵਾਰ ਸੀਜ਼ਨ ਦੇ ਪਹਿਲੇ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਅਗਲੇ 5 ਦਿਨਾਂ ਤਕ ਸ਼ਹਿਰ ’ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਦੀ ਲੰਬੀ ਭਵਿੱਖਬਾਣੀ ’ਤੇ ਨਜ਼ਰ ਮਾਰੀਏ ਤਾਂ ਅਗਲੇ ਤਿੰਨ ਦਿਨਾਂ ਲਈ ਬੱਦਲ ਛਾਏ ਰਹਿਣ ਦੀ ਚੰਗੀ ਸੰਭਾਵਨਾ ਹੈ ਪਰ ਮੀਂਹ ਨਹੀਂ ਪਵੇਗਾ। ਆਉਣ ਵਾਲੇ ਦਿਨਾਂ ’ਚ ਦਿਨ ਵੇਲੇ ਪਾਰੇ ’ਚ ਵਾਧਾ ਦੇਖਣ ਨੂੰ ਮਿਲੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ ਤਕ ਪਹੁੰਚ ਸਕਦਾ ਹੈ। ਇਹ ਵੀ ਦੱਸ ਦਈਏ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹਿਮਾਚਲ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਵੇਗਾ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ ਜਦੋਂਕਿ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ।

ਇਹ ਵੀ ਪੜ੍ਹੋ : ਐਡੀਸ਼ਨਲ ਸਰਕਲਾਂ ਦਾ ਕੰਮ ਛੱਡਣ ਵਾਲੇ ਪਟਵਾਰੀਆਂ ’ਤੇ ਡਿੱਗੀ ਗਾਜ

ਅੱਗੇ ਇਹੋ ਜਿਹਾ ਰਹੇਗਾ ਮੌਸਮ
► ਮੰਗਲਵਾਰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 35 ਤੇ ਘੱਟੋ-ਘੱਟ 26 ਡਿਗਰੀ ਹੋ ਸਕਦਾ ਹੈ।
► ਬੁੱਧਵਾਰ ਵੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 35 ਤੇ ਘੱਟੋ-ਘੱਟ 25 ਡਿਗਰੀ ਹੋ ਸਕਦਾ ਹੈ।
► ਵੀਰਵਾਰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 36 ਤੇ ਘੱਟੋ-ਘੱਟ 25 ਡਿਗਰੀ ਹੋ ਸਕਦਾ ਹੈ।

ਇਹ ਵੀ ਪੜ੍ਹੋ : GST ’ਚ ਭਗਵੰਤ ਮਾਨ ਸਰਕਾਰ ਨੇ ਤੋੜਿਆ ਰਿਕਾਰਡ, 28.2 ਫੀਸਦੀ ਦਾ ਵਾਧਾ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋFor An

droid:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News