ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

Saturday, Sep 14, 2024 - 06:21 PM (IST)

ਪਟਿਆਲਾ (ਪਰਮੀਤ): ਪੰਜਾਬ ਸਟੇਟ ਮੈਡੀਕਲ ਸਰਵੀਸਿਜ਼ ਐਸੋਸੀਏਸ਼ਨ (ਪੀ . ਐੱਸ. ਐੱਮ. ਐੱਸ) ਐਸੋਸੀਏਸ਼ਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਅੱਜ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਮੁਤਾਬਕ ਸੋਮਵਾਰ ਤੋਂ ਸਾਰੇ ਸਿਹਤ ਕੇਂਦਰਾਂ ਵਿਚ ਡਾਕਟਰ ਓ. ਪੀ. ਡੀ. ਸੇਵਾਵਾਂ ਸ਼ੁਰੂ ਕਰ ਦੇਣਗੇ ਅਤੇ ਡਿਊਟੀਆਂ ’ਤੇ ਪਰਤ ਆਉਣਗੇ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ

ਪੰਜਾਬ ਭਵਨ ਵਿਚ ਅੱਜ ਸਿਹਤ ਮੰਤਰੀ ਅਤੇ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਦੀ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਹੜਤਾਲ ਖ਼ਤਮ ਕਰਨ ਦੀ ਜਾਣਕਾਰੀ ਮੀਟਿੰਗ ਤੋਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਸਿਹਤ ਮੰਤਰੀ ਨੇ ਵੀ ਦਿੱਤੀ ਹੈ। ਸੂਚਨਾ ਮੁਤਾਬਕ ਡਾਕਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ 'ਤੇ ਸਿਹਤ ਬੋਰਡ ਬਣੇਗਾ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਹਰਕ ਹਸਪਤਾਲ ਵਿਚ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਜ਼ਰੂਰਤ ਮੁਤਾਬਕ ਪੰਜਾਬ ਪੁਲਸ ਤੋਂ ਇਲਾਵਾ ਪੰਜਾਬ ਐਕਸ ਸਰਵਿਸ ਕਾਰਪੋਰੇਸ਼ਨ ਦੇ ਨਾਲ ਤਾਲਮੇਲ ਕੀਤਾ ਜਾਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁਤਾਬਕ ਜ਼ਿਲ੍ਹਾ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿਚ ਕਰਨਲ ਜਾਂ ਬ੍ਰਿਗੇਡੀਅਰ ਪੱਧਰ ਦੇ ਅਧਿਕਾਰੀ ਨੂੰ ਸੁਰੱਖਿਆ ਇੰਚਾਰਜ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਇੰਗਲੈਂਡ ਗਏ ਪੁੱਤ ਦੀ ਰਾਹ ਦੇਖਦੇ ਰਹਿ ਗਏ ਮਾਪੇ, ਜਦੋਂ ਆਇਆ ਤਾਂ ਨਿਕਲ ਗਈਆਂ ਚੀਕਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News