ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
Saturday, Jan 18, 2025 - 04:24 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐੱਸ. ਏ. ਐੱਸ. ਨਗਰ, ਐੱਸ. ਬੀ. ਐੱਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖ਼ਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਹੁਣ ਪੰਜਾਬ 'ਚ ਵੀ ਹੋਣਗੇ ਆਨਲਾਈਨ ਚਾਲਾਨ, ਲਾਈਟਾਂ ਜੰਪ ਕਰਨ ਵਾਲੇ ਪੰਜਾਬੀ ਹੋ ਜਾਣ ਸਾਵਧਾਨ
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 136, ਬਠਿੰਡਾ ਦੇ 455, ਫਰੀਦਕੋਟ ਦੇ 187, ਫਿਰੋਜ਼ਪੁਰ ਦੇ 1230 ਫਤਿਹਗੜ੍ਹ ਸਾਹਿਬ ਦੇ 192, ਫਾਜ਼ਿਲਕਾ ਦੇ 347, ਹੁਸ਼ਿਆਰਪੁਰ ਦੇ 189, ਜਲੰਧਰ ਦੇ 1263 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 271, ਸ੍ਰੀ ਮੁਕਤਸਰ ਸਾਹਿਬ ਦੇ 90, ਪਟਿਆਲਾ ਦੇ 530, ਰੂਪਨਗਰ ਦੇ 199, ਐੱਸ. ਏ. ਐੱਸ. ਨਗਰ ਦੇ 218, ਐੱਸ. ਬੀ. ਐੱਸ. ਨਗਰ ਦੇ 166, ਸੰਗਰੂਰ ਦੇ 408 ਅਤੇ ਮਾਲੇਰਕੋਟਲਾ ਦੇ 70 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ 'ਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਿਤ ਕੁੜੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬੀਓ ਅੱਜ ਹੋ ਜਾਵੋਗੇ ਮਾਲੋਮਾਲ! 10 ਕਰੋੜ ਦੇ ਲੋਹੜੀ ਬੰਪਰ ਦਾ ਆਉਣ ਵਾਲਾ ਹੈ Result
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਿਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ 'ਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8