ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕ ਰਹੀ ਵੱਡਾ ਕਦਮ

Thursday, Jul 25, 2024 - 06:37 PM (IST)

ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕ ਰਹੀ ਵੱਡਾ ਕਦਮ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਇਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜ਼ਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਨਹੀਂ ਲੱਗੇਗਾ ਇੰਕਰੀਮੈਂਟ

PunjabKesari

ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਔਰਤਾਂ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਹੱਬ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ 'ਤੇ ਮੰਡਰਾਇਆ ਵੱਡਾ ਖ਼ਤਰਾ, 19 ਇਲਾਕਿਆਂ ਵਿਚ ਐਮਰਜੈਂਸੀ ਐਲਾਨੀ

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਔਰਤਾਂ ਜਾਂ ਲੜਕੀਆਂ ਫੌਰੀ ਤੌਰ 'ਤੇ ਸਹਾਇਤਾ ਲੈਣ ਲਈ ਮਹਿਲਾ ਹੈਲਪਲਾਈਨ ਨੰਬਰ 181 'ਤੇ ਸੰਪਰਕ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਸੰਸਦ 'ਚ ਤਲਖ ਹੋਇਆ ਮਾਹੌਲ, ਚਰਨਜੀਤ ਚੰਨੀ ਤੇ ਰਵਨੀਟ ਬਿੱਟੂ ਵਿਚਾਲੇ ਹੋਈ ਗਰਮਾ-ਗਰਮੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News