ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
Friday, Mar 07, 2025 - 01:25 PM (IST)

ਚੰਡੀਗੜ੍ਹ (ਅੰਕੁਰ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਾਜੈਕਟ ‘ਹਿਫ਼ਾਜ਼ਤ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ ਔਰਤਾਂ ਤੇ ਬੱਚਿਆਂ ਵਿਰੁੱਧ ਹਿੰਸਾ ਦੇ ਪੀੜਤਾਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੇ ਮਿਸ਼ਨ ਤਹਿਤ ਸਭ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤਾ ਗਿਆ ਇਹ ਪ੍ਰਾਜੈਕਟ ਪੀੜਤਾਂ ਨਾਲ ਆਖ਼ਰੀ ਮੀਲ ਤੱਕ ਸੰਪਰਕ ਵਧਾਉਣ ਅਤੇ ਏਕੀਕ੍ਰਿਤ ਸਹਾਇਤਾ ਢਾਂਚਾ ਪ੍ਰਦਾਨ ਕਰਨ ਵਿਚ ਸਹਾਈ ਹੋਵੇਗਾ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਵੱਡੀ ਘਟਨਾ, ਪੈ ਗਈਆਂ ਭਾਜੜਾਂ
ਮੈਗਾਸੀਪਾ ਸੈਕਟਰ 26 ਵਿਖੇ ਹੋਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਲਾਂਚ ਕਰਨ ਦਾ ਮਕਸਦ ਹੈ ਕਿ ਜਿਹੜੀਆਂ ਔਰਤਾਂ ਘਰਾਂ ’ਚ ਜਾਂ ਕੰਮ ਵਾਲੀ ਜਗ੍ਹਾ ’ਤੇ ਹਿੰਸਾ ਜਾਂ ਕਿਸੇ ਹੋਰ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ ਅਤੇ ਆਪਣੀਆਂ ਸਮੱਸਿਆਵਾਂ ਦੱਸਣ ਤੋਂ ਡਰਦੀਆਂ ਹਨ, ਦੇ ਡਰ ਨੂੰ ਦੂਰ ਕੀਤਾ ਜਾ ਸਕੇ ਤਾਂ ਜੋ ਉਹ ਆਪਣੇ-ਆਪ ਨੂੰ ਇਕੱਲਾ ਨਾ ਸਮਝਣ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਫੋਨ ਦੀ ਸੰਪਰਕ ਸੂਚੀ ’ਚ 181 ਨੰਬਰ ਨੂੰ ਜ਼ਰੂਰ ਸ਼ਾਮਲ ਕਰ ਲੈਣ ਤਾਂ ਜੋ ਕਿਸੇ ਵੀ ਕਿਸਮ ਦੀ ਹਿੰਸਾ ਹੋਣ ’ਤੇ ਉਹ ਸਾਡੇ ਨਾਲ ਨਿਡਰ ਹੋ ਕੇ ਸੰਪਰਕ ਕਰ ਸਕਣ।
ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਮਚਿਆ ਚੀਕ ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e