ਫ਼ੌਜ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋਈਆਂ ਹਿਦਾਇਤਾਂ

01/30/2024 6:26:55 PM

ਜਲੰਧਰ (ਬਿਊਰੋ) : ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ’ਚ ਅਗਨੀਵੀਰ ਭਰਤੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ. ਬੀ. ਈ. ਈ.) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੇਂਟ ਸੋਲਜ਼ਰ ਪੋਲੀਟੈਕਨਿਕ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ’ਚ ਅਗਨੀਵੀਰ ਭਰਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਭਰਤੀ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਇਲਾਵਾ ਹੋਰ ਜ਼ਰੂਰੀ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਅਗਨੀਵੀਰ ਵਜੋਂ ਭਾਰਤੀ ਫ਼ੌਜ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ 8 ਫਰਵਰੀ 2024 ਤੋਂ www.joinindianarmy.nic.in ਪੋਰਟਲ ’ਤੇ ਅਪਲਾਈ ਕਰ ਸਕਦੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਡੀ. ਬੀ. ਈ. ਈ. ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ‘ਆਪ’ ਸਰਕਾਰ ਵੱਲੋਂ 10.70 ਲੱਖ ਨੀਲੇ ਕਾਰਡਾਂ ਨੂੰ ਕੱਟੇ ਜਾਣ ਦੀ ਜਾਂਚ ਮੰਗੀ

ਇਸ ਮੌਕੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ, ਕਰੀਅਰ ਕਾਊਂਸਲਰ ਹਰਮਨਦੀਪ ਸਿੰਘ, ਮਾਡਲ ਕੈਰੀਅਰ ਸੈਂਟਰ ਤੋਂ ਯੰਗ ਪ੍ਰੋਫੈਸ਼ਨਲ ਸ਼ਾਹ ਫੈਜ਼ਲ ਵੀ ਮੌਜੂਦ ਸਨ। ਵਿਦਿਆਰਥੀਆਂ ਨੇ ਸੈਮੀਨਾਰ ’ਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਹਰਾਂ ਪਾਸੋਂ ਅਗਨਵੀਰ ਭਰਤੀ ਸਬੰਧੀ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੂੰ ਢੁੱਕਵੇਂ ਜਵਾਬ ਦਿੱਤੇ ਗਏ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਮਨਹਰ ਅਰੋੜਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪਿਛਲੇ 41 ਸਾਲਾਂ ਤੋਂ ਪੁਲਸ ਨਾਲ ਅੱਖ ਮਚੋਲੀ ਖੇਡਦਾ ਇਨਾਮੀ ਭਗੌੜਾ ਗ੍ਰਿਫ਼ਤਾਰ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Anuradha

This news is Content Editor Anuradha