300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ

Monday, Nov 18, 2024 - 07:16 PM (IST)

300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ

ਜਲੰਧਰ (ਪੁਨੀਤ)-ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਬਿਜਲੀ ਦੀ ਖ਼ਰਾਬੀ ਨਾਲ ਸਬੰਧਤ ਸ਼ਿਕਾਇਤਾਂ ਵਿਚ ਭਾਰੀ ਕਮੀ ਆਈ ਹੈ। ਇਸ ਕਾਰਨ ਵਿਭਾਗੀ ਅਧਿਕਾਰੀ ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਦੂਜੇ ਕੰਮਾਂ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਸਿਲਸਿਲੇ ਵਿਚ ਗਲਤ ਢੰਗ ਨਾਲ ਲਾਏ ਗਏ ਮੀਟਰਾਂ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੀਟਰ ਉਤਾਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਸਕੀਮ ਸ਼ੁਰੂ ਕਰਨ ਤੋਂ ਬਾਅਦ ਨਵੇਂ ਕੁਨੈਕਸ਼ਨਾਂ ਵਿਚ ਭਾਰੀ ਵਾਧਾ ਵੇਖਣ ਨੂੰ ਮਿਲਿਆ। ਹਰੇਕ ਇਲਾਕੇ ਵਿਚ ਗਲਤ ਢੰਗ ਨਾਲ ਮੀਟਰ ਲੁਆਉਣ ਦੀ ਹੋੜ ਮਚ ਗਈ ਅਤੇ ਇਕ ਘਰ ਵਿਚ 2 ਮੀਟਰ ਲੁਆ ਕੇ ਮੁਫ਼ਤ ਬਿਜਲੀ ਸਕੀਮ ਦਾ ਦੁੱਗਣਾ ਲਾਭ ਲੈਣ ਦੇ ਯਤਨ ਤੇਜ਼ ਹੋ ਗਏ।

ਇਹ ਵੀ ਪੜ੍ਹੋ- ਸਾਵਧਾਨ! ਬੱਚਿਆਂ ਤੇ ਬਜ਼ੁਰਗਾਂ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ, ਇੰਝ ਪਛਾਣੋ ਲੱਛਣ

ਨਵੇਂ ਮੀਟਰ ਲੱਗਣ ਕਾਰਨ ਬਿਜਲੀ ਦੀ ਮੰਗ ਨੇ ਰਿਕਾਰਡ ਤੋੜ ਦਿੱਤੇ ਅਤੇ ਸਰਕਾਰ ’ਤੇ ਸਬਸਿਡੀ ਦਾ ਬੋਝ ਵਧ ਗਿਆ। ਨਵੇਂ ਕੁਨੈਕਸ਼ਨਾਂ ਕਾਰਨ ਬਿਜਲੀ ਦੀ ਮੰਗ ਇੰਨੀ ਵਧ ਗਈ ਕਿ ਪਾਵਰਕਾਮ ਮੈਨੇਜਮੈਂਟ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸੇ ਕਾਰਨ ਪਾਵਰਕਾਮ ਨੇ ਗਲਤ ਢੰਗ ਨਾਲ ਲਾਏ ਗਏ ਮੀਟਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਭਵਿੱਖ ਵਿਚ ਵਿਭਾਗ ਨੂੰ ਰਾਹਤ ਮਿਲ ਸਕੇ। ਇਕ ਪਾਸੇ ਜਿੱਥੇ ਪਾਵਰਕਾਮ ਨੂੰ ਗਲਤ ਢੰਗ ਨਾਲ ਲਾਏ ਗਏ ਮੀਟਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਫਾਇਦਾ ਹੋਵੇਗਾ, ਉੱਥੇ ਹੀ ਦੂਜੇ ਪਾਸੇ ਸਰਕਾਰ ਨੂੰ ਹਰ ਮਹੀਨੇ ਕਰੋੜਾਂ ਰੁਪਏ ਦੀ ਬੱਚਤ ਹੋਵੇਗੀ। ਇਸ ਕਾਰਨ ਪਾਵਰਕਾਮ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਗਲਤ ਢੰਗ ਨਾਲ ਮੀਟਰ ਲੁਆਉਣ ਵਾਲਿਆਂ ਦੇ ਮੀਟਰ ਉਤਰਦੇ ਹੋਏ ਨਜ਼ਰ ਆਉਣਗੇ।

ਇਸ ਦੇ ਨਾਲ ਹੀ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ ਵਿਭਾਗ ਨੇ ਬਿਜਲੀ ਵਿਵਸਥਾ ਵਿਚ ਸੁਧਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਤਾਰਾਂ ਬਦਲਣ, ਟਰਾਂਸਫਾਰਮਰਾਂ ਨੂੰ ਅਪਡੇਟ ਕਰਨ ਸਮੇਤ ਲਟਕਦੇ ਕੰਮਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਇਸ ਨਾਲ ਆਉਣ ਵਾਲੇ ਗਰਮੀ ਦੇ ਸੀਜ਼ਨ ਵਿਚ ਬਿਜਲੀ ਦੀਆਂ ਸ਼ਿਕਾਇਤਾਂ ਵਿਚ ਕਮੀ ਆਵੇਗੀ ਅਤੇ ਖ਼ਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਅਹਿਮ ਕਦਮ, ਇਨ੍ਹਾਂ 3 ਜ਼ਿਲ੍ਹਿਆਂ 'ਚ ਲਿਆਂਦਾ ਜਾ ਰਿਹੈ ਇਹ ਖ਼ਾਸ ਪ੍ਰਾਜੈਕਟ

ਪ੍ਰਵਾਨਿਤ ਲੋਡ ਤੋਂ ਵੱਧ ਵਰਤੋਂ ਕਰਨ ਵਾਲਿਆਂ ’ਤੇ ਕੱਸੇਗਾ ਸ਼ਿਕੰਜਾ
1-2 ਕਿਲੋਵਾਟ ਪ੍ਰਵਾਨਿਤ ਲੋਡ ’ਤੇ 4-5 ਕਿਲੋਵਾਟ ਲੋਡ ਚਲਾਉਣ ਵਾਲੇ ਸੈਂਕੜੇ ਕੁਨੈਕਸ਼ਨ ਹਰ ਇਲਾਕੇ ਵਿਚ ਚੱਲ ਰਹੇ ਹਨ। ਅਜਿਹੇ ਕੁਨੈਕਸ਼ਨਾਂ ਕਾਰਨ ਵਿਭਾਗ ਨੂੰ ਇਲਾਕੇ ਵਿਚ ਵਰਤੇ ਜਾਣ ਵਾਲੇ ਲੋਡ ਦਾ ਸਹੀ ਪਤਾ ਨਹੀਂ ਲੱਗਦਾ, ਜਿਸ ਕਾਰਨ ਟਰਾਂਸਫਾਰਮਰ ਓਵਰਲੋਡ ਹੋ ਜਾਂਦੇ ਹਨ। ਸਬੰਧਤ ਇਲਾਕੇ ਵਿਚ ਵਿਭਾਗ ਵੱਲੋਂ ਜਾਰੀ ਕੀਤੇ ਮੀਟਰਾਂ ਦੇ ਲੋਡ ਅਨੁਸਾਰ ਹੀ ਟਰਾਂਸਫਾਰਮਰ ਲਾਏ ਜਾਂਦੇ ਹਨ ਪਰ ਸਬੰਧਤ ਟਰਾਂਸਫ਼ਾਰਮਰ ਦੇ ਬਿਜਲੀ ਖ਼ਪਤਕਾਰ ਪ੍ਰਵਾਨਿਤ ਲੋਡ ਨਾਲੋਂ ਕਈ ਗੁਣਾ ਵੱਧ ਬਿਜਲੀ ਦੀ ਵਰਤੋਂ ਕਰਦੇ ਹਨ। ਇਸ ਕਾਰਨ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰਾਂਸਫਾਰਮਰ ਜ਼ਿਆਦਾ ਲੋਡ ਨਹੀਂ ਚੁੱਕਦਾ ਅਤੇ ਫਿਊਜ਼ ਉੱਡ ਜਾਂਦਾ ਹੈ। ਵਿਭਾਗ ਵੱਲੋਂ ਅਜਿਹੇ ਖਪਤਕਾਰਾਂ ’ਤੇ ਸ਼ਿਕੰਜਾ ਕੱਸਣ ਦੀ ਯੋਜਨਾ ਬਣਾਈ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਜ਼ੂਰ ਲੋਡ ਤੋਂ ਵੱਧ ਲੋਡ ਵਰਤਣ ਵਾਲੇ ਖਪਤਕਾਰ ਆਪਣਾ ਲੋਡ ਵਧਵਾਉਣ, ਨਹੀਂ ਤਾਂ ਵਿਭਾਗੀ ਜਾਂਚ ਵਿਚ ਜੁਰਮਾਨਾ ਲਾਇਆ ਜਾਵੇਗਾ।

ਇਹ ਵੀ ਪੜ੍ਹੋ- ਪਹਿਲਾਂ ਔਰਤ ਦੀ ਨਹਾਉਂਦੀ ਦੀ ਬਣਾ ਲਈ ਵੀਡੀਓ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ

ਜ਼ੀਰੋ ਬਿੱਲ ਦੀ ਆੜ ’ਚ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ
ਅਧਿਕਾਰੀਆਂ ਨੇ ਦੱਸਿਆ ਕਿ ਮੁਫ਼ਤ ਬਿਜਲੀ ਸਕੀਮ ਦੀ ਆੜ ਵਿਚ 300 ਤੋਂ ਵੱਧ ਯੂਨਿਟ ਵਰਤਣ ਵਾਲੇ ਕਈ ਬਿਜਲੀ ਖ਼ਪਤਕਾਰ ਆਪਣੇ ਬਿੱਲ ਨਹੀਂ ਭਰ ਰਹੇ, ਜੋ ਪਾਵਰਕਾਮ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ। ਇਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਕਈ ਕੁਨੈਕਸ਼ਨ ਕੱਟ ਦਿੱਤੇ ਗਏ ਹਨ ਅਤੇ ਬਕਾਇਆ ਅਦਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਦਾਇਗੀ ਨਾ ਕਰਨ ਵਾਲਿਆਂ ਦੇ ਬਿੱਲ ਲਗਾਤਾਰ ਬਕਾਇਆ ਪਏ ਹਨ ਅਤੇ ਰਕਮ ਵਧ ਰਹੀ ਹੈ, ਇਸ ਦੀ ਜਲਦੀ ਤੋਂ ਜਲਦੀ ਵਸੂਲੀ ਕੀਤੀ ਜਾਵੇਗੀ।
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਚੀਫ਼ ਇੰਜੀ. ਸਾਰੰਗਲ
ਉੱਤਰੀ ਜ਼ੋਨ ਦੇ ਚੀਫ਼ ਇੰਜੀ. ਰਮੇਸ਼ ਲਾਲ ਸਾਰੰਗਲ ਨੇ ਕਿਹਾ ਕਿ ਸ਼ਿਕਾਇਤਾਂ ਘਟੀਆਂ ਹਨ, ਜਿਸ ਕਾਰਨ ਵਿਭਾਗ ਪੈਂਡਿੰਗ ਕੰਮਾਂ ਵੱਲ ਧਿਆਨ ਦੇ ਰਿਹਾ ਹੈ। ਨਿਯਮਾਂ ਦੇ ਉਲਟ ਜਾ ਕੇ ਗਲਤ ਕੁਨੈਕਸ਼ਨ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਡਿਫ਼ਾਲਟਰਾਂ ਤੋਂ ਵਸੂਲੀ ਅਤੇ ਲੋਡ ਵਧਾਉਣ ’ਤੇ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ-UP 'ਚ ਮੁੰਡਿਆਂ ਨੇ ਕੁੱਟ-ਕੁੱਟ ਮਾਰ ਦਿੱਤੇ ਜਲੰਧਰ ਦੇ ਦੋ ਨੌਜਵਾਨ, ਜੰਗ ਦਾ ਮੈਦਾਨ ਬਣਿਆ ਵਿਆਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News