ਫ਼ੌਜ ''ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ, ਜਲੰਧਰ ''ਚ ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗੀ ਭਰਤੀ
Thursday, Aug 22, 2024 - 06:17 PM (IST)

ਜਲੰਧਰ (ਚੋਪੜਾ)–ਫ਼ੌਜੀ ਵਿਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਵਿਚ 10 ਤੋਂ 20 ਨਵੰਬਰ 2024 ਤਕ ਹੋਣ ਵਾਲੀ ਫ਼ੌਜ ਦੀ ਭਰਤੀ ਰੈਲੀ ਨੂੰ ਉਚਿਤ ਢੰਗ ਨਾਲ ਪੂਰਾ ਕਰਨ ਲਈ ਬੁੱਧਵਾਰ ਸਬੰਧਤ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਅਤੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਭਰਤੀ ਰੈਲੀ ਸਥਾਨਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਚ ਹੋਵੇਗੀ, ਜਿਸ ਵਿਚ ਜਲੰਧਰ, ਕਪੂਰਥਲਾ, ਐੱਸ. ਬੀ. ਐੱਸ. ਨਗਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲਿਆਂ ਤੋਂ ਨੌਜਵਾਨ ਹਿੱਸਾ ਲੈਣਗੇ।
ਇਹ ਵੀ ਪੜ੍ਹੋ- ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ ਮਹੱਤਵਪੂਰਨ ਟਰੇਨਾਂ ਰਹਿਣਗੀਆਂ ਰੱਦ
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਰਤੀ ਰੈਲੀ ਲਈ ਐੱਸ. ਡੀ. ਐੱਮ.-1 ਡਾ. ਜੈਇੰਦਰ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਮੀਦਵਾਰਾਂ ਦੇ ਰਹਿਣ, ਖਾਣ-ਪੀਣ, ਟਰਾਂਸਪੋਰਟੇਸ਼ਨ ਤੋਂ ਇਲਾਵਾ ਭਰਤੀ ਸਥਾਨ ਦੇ ਅੰਦਰ ਅਤੇ ਬਾਹਰ ਲੋੜੀਂਦੀ ਬੈਰੀਕੇਡਿੰਗ, ਸੁਰੱਖਿਆ, ਸਾਫ਼-ਸਫ਼ਾਈ, ਲਾਈਟਾਂ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲਾ ਪਾਣੀ, ਮੈਡੀਕਲ ਟੀਮਾਂ, ਐਂਬੂਲੈਂਸ, ਅਸਥਾਈ ਟਾਇਲਟ, ਫਾਇਰ ਟੈਂਡਰ ਸਮੇਤ ਹੋਰ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਰਤੀ ਰੈਲੀ ਦੌਰਾਨ ਰੋਜ਼ਾਨਾ 1000 ਤੋਂ 1200 ਉਮੀਦਵਾਰਾਂ ਦੀ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਰੈਲੀ ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ