ਪੰਜਾਬ ''ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਾਸ ਧਿਆਨ
Wednesday, Aug 06, 2025 - 01:14 PM (IST)

ਹੁਸ਼ਿਆਰਪੁਰ (ਘੁੰਮਣ)- ਪੰਜਾਬ ਵਿਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਰਜਿਸਟਰੀ ਦੇ ਕੰਮ ਨੂੰ ਹੋਰ ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਇਜ਼ੀ ਰਜਿਸਟ੍ਰੇਸ਼ਨ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਜਿਸਟਰੀ ਕਰਵਾਉਣ ਵਾਲੇ ਵਿਅਕਤੀਆਂ ’ਚੋਂ 5 ਫ਼ੀਸਦੀ ਲੋਕਾਂ ਨੂੰ ਫ਼ੋਨ ਕਰਕੇ ਫੀਡਬੈਕ ਪ੍ਰਾਪਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜਨਤਾ ਨੂੰ ਰਜਿਸਟਰੀ ਨਾਲ ਸਬੰਧਤ ਸੇਵਾਵਾਂ ’ਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਜਾਂ ਸਬ-ਤਹਿਸੀਲ ’ਚ ਰਜਿਸਟ੍ਰੇਸ਼ਨ ਕਰਵਾ ਰਹੇ ਹੋ, ਤਾਂ ਧਿਆਨ ਰੱਖੋ ਕਿ ਤੁਹਾਡੇ ਨਾਮ, ਪਤਾ ਅਤੇ ਮੋਬਾਇਲ ਨੰਬਰ ਵਰਗੇ ਪੂਰੇ ਵੇਰਵੇ ਸਹੀ ਢੰਗ ਨਾਲ ਰਜਿਸਟਰ ਹੋਣੇ ਚਾਹੀਦੇ ਹਨ। ਇਸ ਨਾਲ ਸਰਕਾਰ ਤੁਹਾਨੂੰ ਕਾਲ ਕਰ ਸਕੇਗੀ ਅਤੇ ਤੁਹਾਡਾ ਫੀਡਬੈਕ ਲੈ ਸਕੇਗੀ ਅਤੇ ਸੇਵਾ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ BBMB ਵੱਲੋਂ Alert ਜਾਰੀ! ਡੈਮ ਤੋਂ ਛੱਡਿਆ ਜਾਵੇਗਾ ਅੱਜ ਪਾਣੀ, ਬਣ ਸਕਦੇ ਹੜ੍ਹ ਦੇ ਹਾਲਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e