ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਦੇਣ ਧਿਆਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

Wednesday, Jun 19, 2024 - 11:50 AM (IST)

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਦੇਣ ਧਿਆਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਲੁਧਿਆਣਾ (ਸੁਸ਼ੀਲ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਲਈ ਜੇਕਰ ਅੱਜ ਤੁਹਾਡਾ ਸਫ਼ਰ ਕਰਨ ਦਾ ਕੋਈ ਪ੍ਰੋਗਰਾਮ ਹੈ ਤਾਂ ਜ਼ਰਾ ਸੋਚ-ਸਮਝ ਕੇ ਹੀ ਘਰੋਂ ਨਿਕਲੋ।

ਇਹ ਵੀ ਪੜ੍ਹੋ : ਪੰਜਾਬ 'ਚ Red Alert ਮਗਰੋਂ ਕਰਫ਼ਿਊ ਵਰਗੇ ਹਾਲਾਤ, ਸੂਬਾ ਵਾਸੀਆਂ ਲਈ ਜਾਰੀ ਹੋਈ Advisory

ਜਾਣਕਾਰੀ ਮੁਤਾਬਕ ਪਨਬੱਸ, ਪੀ. ਆਰ. ਟੀ. ਸੀ. ਕਾਨਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਤਨਖ਼ਾਹ ਨਾ ਆਉਣ ਕਾਰਨ ਕੋਈ ਵੀ ਡਿਪੂ ਨਹੀਂ ਖੋਲ੍ਹਿਆ ਜਾਵੇਗਾ। ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੂਰੇ ਜ਼ੋਰ-ਸ਼ੋਰ ਨਾਲ ਨਾਅਰੇ ਲਾਏ ਅਤੇ ਆਪਣੀਆਂ ਮੰਗਾਂ ਨੂੰ ਨਾ ਪੂਰੀਆਂ ਹੋਣ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਭਿਆਨਕ ਗਰਮੀ ਦੌਰਾਨ ਪਾਵਰਕੱਟ, ਰਾਤ ਵੇਲੇ ਲੋਕਾਂ ਦਾ ਸੌਣਾ ਹੋਇਆ ਮੁਸ਼ਕਲ

ਉਨ੍ਹਾਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਇਸ ਵਾਰ ਵੀ ਨਹੀਂ ਆਈਆਂ, ਜਿਸ ਕਾਰਨ ਉਨ੍ਹਾਂ ਨੂੰ ਘਰਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਰਿਹਾ ਹੈ। ਡਿਪੂ ਦੇ ਗੇਟ 'ਤੇ ਵਰਕਰਾਂ ਨੂੰ ਡਿਊਟੀ ਦੌਰਾਨ ਤੰਗ-ਪਰੇਸ਼ਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਓਵਰਟਾਈਮ ਦਾ ਬਕਾਇਆ ਵੀ ਨਹੀਂ ਦਿੱਤਾ ਜਾਂਦਾ, ਇਸ ਕਾਰਨ ਉਨ੍ਹਾਂ ਵਲੋਂ ਚੱਕਾ ਜਾਮ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News