ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਸੋਚ ਸਮਝ ਕੇ ਨਿਕਲਿਓ ਘਰੋਂ

11/08/2023 6:42:54 PM

ਚੰਡੀਗੜ੍ਹ : ਸੂਬੇ ਵਿਚ ਜੇਕਰ ਤੁਸੀਂ ਕੱਲ੍ਹ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਤੁਹਾਨੂੰ ਥੋੜ੍ਹਾ ਧਿਆਨ ਦੇਣ ਦੀ ਲੋੜ ਹੈ। ਦਰਅਸਲ ਪੰਜਾਬ ਭਰ ਵਿਚ ਪੀ. ਆਰ. ਟੀ. ਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ। ਜਿਸ ਦੇ ਚੱਲਦੇ ਕੱਲ੍ਹ ਪੂਰੇ ਸੂਬੇ ਵਿਚ ਬੱਸਾਂ ਦਾ ਚੱਕਾ ਜਾਮ ਰਹੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਜਾਣਕਾਰੀ, ਮੌਸਮ ਵਿਗਿਆਨੀਆਂ ਨੇ ਕੀਤੀ ਇਹ ਭਵਿੱਖਬਾਣੀ

ਮਿਲੀ ਜਾਣਕਾਰੀ ਮੁਤਾਬਿਕ ਪੀ. ਆਰ. ਟੀ. ਸੀ, ਪਨਬਸ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ ਜ਼ਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਦੇ ਚੱਲਦੇ ਪੰਜਾਬ ਦੀਆਂ ਸੜ੍ਹਕਾਂ ’ਤੇ ਦੋ ਦਿਨਾਂ ਤੱਕ ਬੱਸਾਂ ਨਹੀਂ ਦੌੜਨਗੀਆਂ। ਦੱਸ ਦਈਏ ਕਿ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਹਨ, ਇਸ ਵਿਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਵਾਧੇ ਦੀ ਮੰਗ ਵੀ ਰਾਖੀ ਗਈ ਹੈ। 

ਇਹ ਵੀ ਪੜ੍ਹੋ : ਸਾਰੀਆਂ ਹੱਦਾਂ-ਬੰਨ੍ਹੇ ਟੱਪ ਦਰਿੰਦਾ ਬਣਿਆ ਪਿਓ, 13 ਸਾਲਾ ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh