ਟ੍ਰਾਂਸਪੋਰਟਰਾਂ ਦੀ ਹੜਤਾਲ ਦਰਮਿਆਨ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ

Tuesday, Jan 02, 2024 - 06:42 PM (IST)

ਟ੍ਰਾਂਸਪੋਰਟਰਾਂ ਦੀ ਹੜਤਾਲ ਦਰਮਿਆਨ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ

ਪਟਿਆਲਾ : ਟ੍ਰਾਂਸਪੋਰਟਰਾਂ ਦੀ ਹੜਤਾਲ ਤੋਂ ਬਾਅਦ ਪੈਟਰੋਲ ਡੀਜ਼ਲ ਨੂੰ ਲੈ ਕੇ ਬਣੇ ਹਾਲਾਤ ਦਰਮਿਆਨ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਤ ਸਿੰਘ ਹਡਾਣਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਹਡਾਣਾ ਨੇ ਆਖਿਆ ਹੈ ਕਿ ਮੌਜੂਦਾ ਸਮੇਂ ਵਿਚ ਪੀ. ਆਰ. ਟੀ. ਸੀ. ਦੀ ਪੰਜਾਬ ਅੰਦਰ ਆਵਾਜਾਈ ਆਮ ਵਾਂਗ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਡਿਪੂਆਂ ’ਚ ਕੱਲ੍ਹ ਤਕ ਦਾ ਹੀ ਕੋਟਾ ਉਪਲੱਬਧ ਹੈ। ਕੱਲ੍ਹ ਸ਼ਾਮ ਤੱਕ ਬੱਸਾਂ ਦੀ ਆਵਾਜਾਈ ਆਮ ਵਾਂਗ ਚੱਲਦੀ ਰਹੇਗੀ। 

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਨੂੰ ਲੈ ਕੇ ਮਚੀ ਹਾਹਾਕਾਰ ਦਰਮਿਆਨ ਹੜਤਾਲ ਨੂੰ ਲੈ ਕੇ ਆਈ ਰਾਹਤ ਭਰੀ ਖ਼ਬਰ

ਉਨ੍ਹਾਂ ਕਿਹਾ ਕਿ ਸਾਡੇ ਡਿਪੂਆਂ ਕੋਲ ਤੇਲ੍ਹ ਦਾ ਐਮਰਜੈਂਸੀ ਕੋਟਾ ਵੀ ਹੁੰਦਾ ਹੈ ਪਰ ਇਹ ਕੋਟਾ ਕੱਲ੍ਹ ਦੁਪਹਿਰ ਜਾਂ ਸ਼ਾਮ ਤਕ ਹੀ ਚੱਲ ਸਕੇਗਾ। ਇਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਮੌਜੂਦਾ ਸਮੇਂ ਵਿਚ ਪੰਜਾਬ ਅੰਦਰ ਆਵਾਜਾਈ ਆਮ ਵਾਂਗ ਚੱਲ ਰਹੀ। ਹਾਲਾਤ ਨੂੰ ਦੇਖਦੇ ਹੋਏ ਪੀ. ਟੀ. ਆਰ. ਟੀ. ਸੀ. ਦੀਆਂ ਇੰਟਰਸਟੇਟ ਬੱਸਾਂ ਦੀ ਆਵਾਜਾਈ ਘਟਾਈ ਗਈ ਹੈ ਜਦਕਿ ਦਿੱਲੀ ਆਨਲਾਈਨ ਬੂਕਿੰਗ ਵਾਲੀਆਂ ਬੱਸਾਂ ਚਾਲੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਹੜਤਾਲ ਕਰਨ ਵਾਲੇ ਟ੍ਰਾਂਸਪੋਰਟਰਾਂ ਨਾਲ ਗੱਲਬਾਤ ਚੱਲ ਰਹੀ ਹੈ ਉਮੀਦ ਹੈ ਕਿ ਕੱਲ੍ਹ ਤਕ ਹਾਲਾਤ ਆਮ ਵਾਂਗ ਹੋ ਜਾਣਗੇ। 

ਇਹ ਵੀ ਪੜ੍ਹੋ : ਟ੍ਰਾਂਸਪੋਟਰਾਂ ਦੀ ਹੜਤਾਲ ਦਰਮਿਆਨ ਪੰਜਾਬ ਸਰਕਾਰ ਦਾ ਅਹਿਮ ਬਿਆਨ ਆਇਆ ਸਾਹਮਣੇ

ਫਿਲਹਾਲ ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤੇਲ ਟੈਂਕਰ ਆਪਰੇਟਰਾਂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨਾਲ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਲਗਾਤਾਰ ਯਤਨਾਂ ਸਦਕਾ ਤੇਲ ਟੈਂਕਰ ਆਪ੍ਰੇਟਰਾਂ ਨੇ ਮੰਗਲਵਾਰ ਸ਼ਾਮ ਆਪਣੀ ਹੜਤਾਲ ਖ਼ਤਮ ਕਰ ਦਿੱਤੀ, ਜਿਸ ਸਦਕਾ ਜ਼ਿਲ੍ਹੇ ਵਿਚ ਪੈਟਰੋਲ-ਡੀਜ਼ਲ ਦੀ ਸਪਲਾਈ ਬਹਾਲ ਹੋ ਗਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ, ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਿਵਲ ਅਤੇ ਪੁਲਸ ਅਧਿਕਾਰੀਆਂ ਨੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਿਪੂ ਵਿਖੇ ਹੜਤਾਲੀ ਆਪ੍ਰੇਟਰਾਂ ਨਾਲ ਕਈ ਮੀਟਿੰਗਾਂ ਕੀਤੀਆਂ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਆਈ ਵੱਡੀ ਖ਼ਬਰ, ਮੌਸਮ ਵਿਭਾਗ ਦੀ ਭਵਿੱਖਬਾਣੀ ਵਧਾਏਗੀ ਚਿੰਤਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News