ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਧਿਆਨ ਦੇਣ ਯਾਤਰੀ
Thursday, Oct 23, 2025 - 11:23 AM (IST)

ਚੰਡੀਗੜ੍ਹ/ਲੁਧਿਆਣਾ (ਵਿਨੇ, ਸੁਸ਼ੀਲ) : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੀ. ਆਰ. ਟੀ. ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਂਟਰੈਕਟਰ ਵਰਕਰਜ਼ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰਨ ਦੀ ਤਿਆਰੀ 'ਚ ਹੈ। ਯੂਨੀਅਨ ਨੇ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ Verka Milk Plant ਅੰਦਰ ਵੱਡਾ ਧਮਾਕਾ! ਜਾਨ ਬਚਾਉਣ ਲਈ ਇੱਧਰ-ਉੱਧਰ ਦੌੜੇ ਮਜ਼ਦੂਰ
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਸਾਰੇ ਬੱਸ ਡਿਪੂਆਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਲੋੜ ਪਈ ਤਾਂ ਪੂਰੀ ਤਰ੍ਹਾਂ ਨਾਲ ਬੱਸਾਂ ਸੜਕਾਂ ਤੋਂ ਹਟਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਠੋਸ ਕਦਮ ਨਾ ਚੁੱਕੇ ਤਾਂ ਪੰਜਾਬ 'ਚ ਬੱਸ ਸੇਵਾ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਵੱਡੇ ਅਫ਼ਸਰ ਰਾਡਾਰ 'ਤੇ! CBI ਹੱਥ ਲੱਗੀ ਮੁਅੱਤਲ DIG ਭੁੱਲਰ ਦੀ ਡਾਇਰੀ
ਸ਼ੇਰਪੁਰ ਚੌਂਕ ’ਤੇ ਮੁਲਾਜ਼ਮ ਕਰਨਗੇ ਪ੍ਰਦਰਸ਼ਨ
ਲੁਧਿਆਣਾ (ਸੁਸ਼ੀਲ) : ਅੱਜ ਪਨਬੱਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ 25/11 ਵਲੋਂ ਕਿਲੋਮੀਟਰ ਬੱਸਾਂ ਦੇ ਟੈਂਡਰ ਖੋਲ੍ਹਣ ਦੇ ਸਬੰਧ ’ਚ 12 ਵਜੇ ਤੋਂ ਸ਼ੇਰਪੁਰ ਚੌਂਕ ਮੇਨ ਹਾਈਵੇ ਰੋਡ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪ੍ਰਦਰਸ਼ਨ ਕਰ ਕੇ ਆਮ ਲੋਕਾਂ ਤੱਕ ਆਪਣੀ ਆਵਾਜ਼ ਪਹੁੰਚਾਉਣਾ ਚਾਹੁੰਦੇ ਹਨ, ਕਿਉਂਕਿ ਬੋਲੀ ਸਰਕਾਰ ਨੇ ਤਾਂ ਆਪਣੇ ਕੰਨ ਬੰਦ ਕਰ ਰੱਖੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8